Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਪੰਜਾਬ

ਨੌਕਰੀ ਤੋਂ ਮੁਅੱਤਲ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤ ’ਚ ਮੌਤ

September 16, 2023 08:12 AM

ਕਪੂਰਥਲਾ : ਗੁਰੂ ਨਾਨਕ ਨਗਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਪਰਿਵਾਰ ਨੇ ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਸਿਵਲ ਹਸਪਤਾਲ ਲਿਆਂਦਾ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਜਸਕਰਨਜੀਤ ਸਿੰਘ ਵਾਸੀ ਗੁਰੂ ਨਾਨਕ ਨਗਰ ਵਜੋਂ ਹੋਈ ਹੈ।

ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਜਸਕਰਨ ਦੇ ਮਾਤਾ-ਪਿਤਾ ਦੋਵਾਂ ਦੀ ਮੌਤ ਹੋ ਚੁੱਕੀ ਹੈ। ਪਿਤਾ ਪੰਜਾਬ ਪੁਲਿਸ ਵਿੱਚ ਨੌਕਰੀ ਕਰਦੇ ਸਨ, ਜਦੋਂ ਕਿ ਉਨ੍ਹਾਂ ਦੀ ਮੌਤ ਤੋਂ ਬਾਅਦ ਜਸਕਰਨ ਨੂੰ ਪੁਲਿਸ ਦੀ ਨੌਕਰੀ ਮਿਲ ਗਈ। ਜਸਕਰਨ ਨੂੰ ਕਰੀਬ 8 ਮਹੀਨੇ ਪਹਿਲਾਂ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ, ਉਦੋਂ ਤੋਂ ਹੀ ਉਹ ਡਿਪ੍ਰੈਸ਼ਨ 'ਚ ਸੀ।

ਵੀਰਵਾਰ ਦੇਰ ਰਾਤ ਜਦੋਂ ਮਕਾਨ 'ਚ ਰਹਿੰਦੇ ਕਿਰਾਏਦਾਰਾਂ ਨੇ ਘਰ ਦੇ ਬਾਹਰ ਗਲੀ 'ਚ ਬਾਈਕ ਬਾਰੇ ਪੁੱਛਣ ਲਈ ਜਸਕਰਨ ਦਾ ਦਰਵਾਜ਼ਾ ਖੜਕਾਇਆ ਤਾਂ ਕੋਈ ਆਵਾਜ਼ ਨਹੀਂ ਆਈ। ਕਿਰਾਏਦਾਰਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਕਪੂਰਥਲਾ ਅਰਬਨ ਅਸਟੇਟ ਦੇ ਐਸਐਚਓ ਬਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਭੈਣ ਜਸਪ੍ਰੀਤ ਕੌਰ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।

 

Have something to say? Post your comment

Subscribe