Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਹਜ਼ੂਰ ਸਾਹਿਬ ਤੋਂ ਪਰਤੇ ਦੋ ਹੋਰ ਦੀ ਰਿਪੋਰਟ ਆਈ ਪਾਜ਼ੇਟਿਵ

April 28, 2020 01:37 PM

ਤਰਨਤਾਰਨ  : ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਖੇਤਰ ਖੇਮਕਰਨ ਸੈਕਟਰ ਤੋਂ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਦੌਰਾਨ ਲਾਕਡਾਊਨ 'ਚ ਫਸੇ 11 ਸ਼ਰਧਾਲੂਆਂ ਨੂੰ 26 ਅਪ੍ਰੈਲ ਐਤਵਾਰ ਸਵੇਰੇ ਪ੍ਰਸ਼ਾਸਨ ਵੱਲੋਂ ਵਾਪਸ ਲਿਆਂਦਾ ਗਿਆ ਸੀ। ਜਿਸ ਉਪਰੰਤ ਐੱਸ. ਡੀ. ਐੱਮ. ਰਜਨੀਸ਼ ਅਰੋੜਾ ਵੱਲੋਂ ਇਨ੍ਹਾਂ 11 ਸ਼ਰਧਾਲੂਆਂ, ਜਿਨ੍ਹਾਂ 'ਚ ਔਰਤਾਂ ਵੀ ਸ਼ਾਮਲ ਸਨ ਦੀ ਮੈਡੀਕਲ ਜਾਂਚ ਕਰਵਾਉਂਦੇ ਹੋਏ ਸੈਂਪਲ ਲਏ ਗਏ ਸਨ। ਇਨ੍ਹਾਂ 'ਚੋਂ ਅੱਜ 2 ਹੋਰ ਕੋਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ 'ਚ 11 ਸਾਲਾ ਲੜਕਾ ਅਤੇ 60 ਸਾਲਾ ਵਿਅਕਤੀ, ਜੋ ਖੇਮਕਰਨ ਦੇ ਨਿਵਾਸੀ ਹਨ ਦੱਸੇ ਜਾ ਰਹੇ ਹਨ। ਰਿਸ਼ਤੇ 'ਚ ਇਹ ਦਾਦਾ-ਪੋਤੇ ਹਨ। ਪ੍ਰਸ਼ਾਸਨ ਵੱਲੋਂ ਇਨ੍ਹਾਂ ਦੋਵਾਂ ਨੂੰ ਆਈਸੋਲੇਸ਼ਨ ਵਾਰਡ 'ਚ ਭਰਤੀ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਪ੍ਰਦੀਪ ਸੱਭਰਵਾਲ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਵਿਅਕਤੀਆਂ ਦੀ ਗਿਣਤੀ 8 ਹੋ ਗਈ ਹੈ।

 

Have something to say? Post your comment

Subscribe