ਬਰਨਾਲਾ : ਬਰਨਾਲਾ ਜ਼ਿਲੇ ਦੀ ਕੋਰੋਨਾ ਵਾਇਰਸ ਦੀ ਇਕ 29 ਸਾਲਾ ਸ਼ੱਕੀ ਔਰਤ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਅਤੇ ਜ਼ਿਲਾ ਸਿਹਤ ਅਧਿਕਾਰੀ ਡਾ. ਜੋਤੀ ਕੌਸ਼ਲ ਨੇ ਦੱਸਿਆ ਕਿ ਧਨੌਲਾ ਦੀ ਇਕ 29 ਸਾਲਾ ਔਰਤ ਇਲਾਜ ਲਈ ਧਨੌਲਾ ਦੇ ਹਸਪਤਾਲ ਵਿਚ ਆਈ ਸੀ। ਉਸਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸਨੂੰ ਪਟਿਆਲਾ ਰੈਫਰ ਕਰ ਦਿੱਤਾ ਜਿਥੇ ਉਸਦਾ ਸੈਂਪਲ ਲੈ ਕੇ ਲੈਬੋਰਟਰੀ ਟੈਸਟ ਲਈ ਭੇਜਿਆ ਗਿਆ ਪਰ ਅੱਜ ਸਵੇਰੇ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਹਜ਼ੂਰ ਸਾਹਿਬ ਤੋਂ ਪਰਤੇ ਦੋ ਹੋਰ ਦੀ ਰਿਪੋਰਟ ਆਈ ਪਾਜ਼ੇਟਿਵ
ਅਧਿਕਾਰੀਆਂ ਨੇ ਦੱਸਿਆ ਕਿ ਉਕਤ ਔਰਤ ਦੀ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਸਨ ਪਰ ਅਜੇ ਤਕ ਉਸ ਦੀ ਉਸਦੀ ਰਿਪੋਰਟ ਨਹੀਂ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਉਕਤ ਔਰਤ ਦੀ ਮੌਤ ਕੋਰੋਨਾ ਕਾਰਨ ਹੋਈ ਹੈ ਜਾਂ ਕੋਈ ਕਾਰਨ ਹੈ।