Saturday, November 23, 2024
 

ਸੰਸਾਰ

ਕੋਰੋਨਾ ਨਾਲ ਹੁਸ਼ਿਆਰਪੁਰ ਦੇ ਵਿਅਕਤੀ ਦੀ ਦੁਬਈ 'ਚ ਮੌਤ

April 29, 2020 10:25 PM

ਹੁਸ਼ਿਆਰਪੁਰ: ਕੋਰੋਨਾ ਦੀ ਲਪੇਟ 'ਚ ਆ ਕੇ ਦੁਬਈ 'ਚ ਰਹਿੰਦੇ ਹੁਸ਼ਿਆਰਪੁਰ ਦੇ ਇਕ ਵਿਅਕਤੀ ਦੀ ਮੌਤ ਹੋ ਗਈ। ਸਥਾਨਕ ਮੁਹੱਲਾ ਟਿੱਬਾ ਸਾਹਿਬ ਦਾ ਵਸਨੀਕ ਅਮਰਜੀਤ ਸਿੰਘ (51) ਪੁੱਤਰ ਕੇਵਲ ਸਿੰਘ, ਜੋ ਕਿ ਪਿਛਲੇ ਕਰੀਬ 20 ਸਾਲ ਤੋਂ ਦੁਬਈ ਦੀ 'ਅਬਦੁੱਲਾ ਐਂਡ ਸੰਨਜ਼' ਕੰਪਨੀ 'ਚ ਕੰਮ ਕਰ ਰਿਹਾ ਸੀ, ਨੂੰ ਕੋਰੋਨਾ ਨੇ ਆਪਣੀ ਲਪੇਟ 'ਚ ਲੈ ਲਿਆ। ਇਸ ਸਬੰਧੀ ਦੁਬਈ ਦੀ ਉਕਤ ਕੰਪਨੀ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਫੋਨ ਰਾਹੀਂ ਸੂਚਨਾ ਦਿੱਤੀ ਗਈ।
ਮ੍ਰਿਤਕ ਨੌਜਵਾਨ ਦੇ ਪਿਤਾ ਕੇਵਲ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਬੀਤੀ 16 ਅਪ੍ਰੈਲ ਨੂੰ ਅਮਰਜੀਤ ਦੀ ਸਿਹਤ ਠੀਕ ਨਾ ਹੋਣ ਕਾਰਨ ਉਸ ਨੂੰ ਦੁਬਈ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਅਮਰਜੀਤ ਸਿੰਘ ਉਕਤ ਕੰਪਨੀ 'ਚ ਪਲੰਬਰ ਇੰਜੀਨੀਅਰ ਵਜੋਂ ਕੰਮ ਕਰਦਾ ਸੀ ਅਤੇ ਬਾਕਾਇਦਾ ਡਿਊਟੀ 'ਤੇ ਜਾਂਦਾ ਸੀ। ਕੁਝ ਦਿਨ ਪਹਿਲਾਂ ਉਸ ਦੀ ਸਿਹਤ ਠੀਕ ਨਹੀਂ ਸੀ। ਉਸ ਨੂੰ ਖੰਘ ਅਤੇ ਰੇਸ਼ਾ-ਜ਼ੁਕਾਮ ਆਦਿ ਦੀ ਸ਼ਿਕਾਇਤ ਹੋਣ ਕਾਰਨ ਦੁਬਈ ਦੇ ਇਕ ਵੱਡੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਟੈਸਟ ਕਰਨ ਉਪਰੰਤ ਉਸ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ। ਬਾਅਦ 'ਚ ਉਸ ਦੀ ਹਾਲਤ ਜ਼ਿਆਦਾ ਖਰਾਬ ਹੋ ਜਾਣ ਕਾਰਨ ਉਸ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe