Friday, June 28, 2024
 

ਪੰਜਾਬ

ਕੈਨੇਡਾ ਗਈ ਕੁੜੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

November 27, 2023 03:34 PM

ਮਲੇਰਕੋਟਲਾ ਦੀ 20 ਸਾਲਾ ਲੜਕੀ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।  ਮ੍ਰਿਤਕ ਪ੍ਰਨੀਤ ਕੌਰ ਮਲੇਰਕੋਟਲਾ ਦੇ ਅਮਰਗੜ੍ਹ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ।ਲੜਕੀ ਦੇ ਪਿਤਾ ਸਤਬੀਰ ਸੋਹੀ ਨੇ ਦੱਸਿਆ ਕਿ ਉਸ ਦੀ ਲੜਕੀ ਪ੍ਰਨੀਤ ਕੌਰ ਅਪ੍ਰੈਲ ਮਹੀਨੇ ਵਿੱਚ ਕੈਲਗਰੀ ਗਈ ਸੀ। ਕੱਲ੍ਹ ਉਸ ਨੂੰ ਧੀ ਦੀ ਸਹੇਲੀ ਦਾ ਫੋਨ ਆਇਆ ਕਿ ਠੰਢ ਕਾਰਨ ਉਸ ਨੂੰ ਦਿਲ ਦਾ ਦੌਰਾ ਪਿਆ ਹੈ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

 

Have something to say? Post your comment

Subscribe