ਚੰਡੀਗੜ : ਕਰਫ਼ਿਊ ਕਾਰਨ ਪੰਜਾਬ ਦਾ ਉਦਯੋਗ ਰੁਕ ਗਿਆ ਹੈ ਅਤੇ ਲੋਕ ਵੀ ਘਰਾਂ ਵਿਚ ਰਹਿਣ ਲਈ ਮਜਬੂਰ ਹਨ। ਇਸ ਸਥਿਤੀ ਵਿਚੋਂ ਸਾਰਿਆਂ ਨੂੰ ਬਾਹਰ ਕਢਣ ਦੀ ਕੋਸ਼ਿਸ਼ ਵਿਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਕ ਨਵੀਂ ਨੀਤੀ ਬਣਾਈ ਹੈ। ਨਵੇ ਨਿਰਦੇਸ਼ਾਂ ਤਹਿਤ ਜ਼ਿਲਾ ਪ੍ਰਸ਼ਾਸਨ ਨੇ ਉਦਯੋਗ ਚਲਾਉਣ ਲਈ ਨਿਯਮਾਂ ਨੂੰ ਵਧੇਰੇ ਆਸਾਨ ਬਣਾ ਦਿੱਤਾ ਹੈ । ਇਸ ਨਾਲ ਉਦਯੋਗਾਂ ਨੂੰ ਕਾਫ਼ੀ ਰਾਹਤ ਮਿਲੀ ਹੈ । ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਉਦਯੋਗਾਂ ਨੂੰ ਹੁਣ ਕਿਸੇ ਕਿਸਮ ਦੀ ਮਨਜ਼ੂਰੀ ਲੈਣ ਦੀ ਲੋੜ ਨਹੀਂ ਪਵੇਗੀ ਅਤੇ ਕੰਟੇਨਮੈਂਟ ਖੇਤਰਾਂ ਨੂੰ ਛੱਡ ਕੇ ਹੋਰ ਥਾਵਾਂ 'ਤੇ ਇੰਡਸਟਰੀ ਸ਼ੁਰੂ ਹੋ ਸਕੇਗੀ । ਜੇਕਰ ਜ਼ਿਲਾ ਪ੍ਰਸ਼ਾਸਨ ਵਲੋਂ ਜਾਰੀ ਨਿਰਦੇਸ਼ਾਂ ਨੂੰ ਲਾਗੂ ਕੀਤਾ ਜਾਂਦਾ ਹੈ ਤਾਂ ਛੇਤੀ ਹੀ ਸ਼ਹਿਰ ਦੀਆਂ ਹਜ਼ਾਰਾਂ ਫੈਕਟਰੀਆਂ ਸ਼ੁਰੂ ਹੋ ਸਕਦੀਆਂ ਹਨ। ਉਂਝ ਕੁਝ ਦਰਜਨ ਉਦਯੋਗਾਂ ਨੇ ਪਰਮੀਸ਼ਨ ਲੈ ਕੇ ਆਪਣੇ ਕਾਰੋਬਾਰ ਸ਼ੁਰੂ ਕਰ ਦਿੱਤੇ ਹਨ।