ਚੰਡੀਗੜ : ਵਿਸ਼ਵ ਭਰ ਵਿੱਚ ਰਹਿੰਦੇ ਪ੍ਰਵਾਸੀ ਪੰਜਾਬੀਆਂ ਜਿਨ•ਾਂ ਵਿੱਚ ਵਿਦਿਆਰਥੀ ਵੀ ਸ਼ਾਮਲ ਹਨ, ਦੀਆਂ ਮੁਸ਼ਕਲਾਂ ਦੂਰ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਵੱਖ ਵੱਖ ਦੇਸ਼ਾਂ ਲਈ ਵੱਖ ਵੱਖ ਕੋਆਰਡੀਨੇਟਰਾਂ ਦੀ ਨਿਯੁਕਤੀ ਨਾਲ ਉਨ•ਾਂ (ਪ੍ਰਵਾਸੀ ਪੰਜਾਬੀਆਂ) ਨਾਲ ਜੁੜਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਨ.ਆਰ.ਆਈਜ਼, ਖੇਡਾਂ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਕੋਰੋਨਾ ਸੰਕਟ ਦੇ ਮੱਦੇਨਜ਼ਰ ਕੀਤੇ ਗਏ ਲਾਕਡਾਊਨ ਦੌਰਾਨ ਯਾਤਰਾ ਪਾਬੰਦੀਆਂ ਕਰਕੇ ਬਹੁਤ ਸਾਰੇ ਪ੍ਰਵਾਸੀ ਭਾਰਤੀ ਵਿਦੇਸ਼ਾਂ ਜਾਂ ਭਾਰਤ ਵਿੱਚ ਫਸ ਗਏ ਹਨ।
ਸਫ਼ਾਰਤਖਾਨਿਆਂ ਦੀ ਸਹਾਇਤਾ ਨਾਲ ਸਾਰੇ ਮਸਲਿਆਂ ਦਾ ਹੋਵੇਗਾ ਹੱਲ: ਰਾਣਾ ਸੋਢੀ
|
ਵਿਦੇਸ਼ ਮੰਤਰਾਲੇ (ਐਮ.ਈ.ਏ.) ਨੇ ਇਸ ਸਬੰਧ ਵਿਚ ਨੌਂ ਰਾਜਾਂ ਨਾਲ ਮੀਟਿੰਗਾਂ ਵੀ ਕੀਤੀਆਂ ਹਨ ਤਾਂ ਜੋ ਇਨ•ਾਂ ਐਨ.ਆਰ.ਆਈਜ਼ ਨੂੰ ਲੋੜੀਂਦੀ ਸਹਾਇਤਾ ਅਤੇ ਸਲਾਹ ਦੇਣ ਸਬੰਧੀ ਉਪਾਵਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਜਾ ਸਕਣ। ਵਿਦੇਸ਼ ਮੰਤਰਾਲੇ ਨੂੰ ਇਹ ਵੀ ਪਤਾ ਹੈ ਕਿ ਐਨ.ਆਰ.ਆਈਜ਼ ਨੂੰ ਤਾਲਾਬੰਦੀ ਖਤਮ ਹੋਣ 'ਤੇ ਭਾਰਤ ਵਾਪਸ ਆਉਣ ਤੋਂ ਬਾਅਦ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਸੀਂ ਪ੍ਰਵਾਸੀ ਪੰਜਬੀਆਂ ਨੂੰ ਇਨ•ਾਂ ਆਨਰੇਰੀ ਕੋਆਰਡੀਨੇਟਜ਼ ਨਾਲ ਜੋੜਨ ਦੀ ਪਹਿਲ ਕੀਤੀ ਹੈ ਤਾਂ ਜੋ ਉਨ•ਾਂ ਦੀ ਸਹਾਇਤਾ ਕੀਤੀ ਜਾ ਸਕੇ। ਇਨ•ਾਂ ਕੋਆਰਡੀਨੇਟਰਾਂ ਨੂੰ ਐਨ.ਆਰ.ਆਈ. ਕਮਿਸ਼ਨ ਰਾਹੀਂ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ / ਸਮੱਸਿਆਵਾਂ ਨੂੰ ਹੱਲ ਕਰਨ ਦੀ ਦਿਸ਼ਾ ਵਿੱਚ ਕਾਰਜ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਹੈ। ਇਨ•ਾਂ ਆਨਰੇਰੀ ਕੋਆਰਡੀਨੇਟਰਾਂ ਦੇ ਕੰਮ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਕੋਆਰਡੀਨੇਟਰਜ਼ ਵਿਦੇਸ਼ਾਂ ਵਿੱਚ ਵੱਖ ਵੱਖ ਸਫ਼ਾਰਤਖਾਨਿਆਂ ਵਿਚਲੇ ਨੋਡਲ ਅਫਸਰਾਂ ਦੇ ਸੰਪਰਕ ਵਿੱਚ ਹਨ ਅਤੇ ਪ੍ਰਵਾਸੀ ਭਾਰਤੀਆਂ ਨੂੰ ਦਰਪੇਸ਼ ਸਮੱਸਿਆਵਾਂ/ਮੁੱਦਿਆਂ ਨੂੰ ਉਠਾ ਰਹੇ ਹਨ।ਰਾਣਾ ਸੋਢੀ ਨੇ ਕਿਹਾ ਕਿ ਜੇ ਕੋਈ ਐਨਆਰਆਈ ਕਿਸੇ ਵੀ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ ਤਾਂ ਉਹ ਸਿੱਧਾ ਉਨ•ਾਂ ਨਾਲ ਮੇਲ ਆਈ.ਡੀ sportsministerpunjab0gmail.com 'ਤੇ ਸੰਪਰਕ ਕਰ ਸਕਦਾ ਹੈ। ਉਨ•ਾਂ ਅੱਗੇ ਕਿਹਾ ਕਿ ਐਨ.ਆਰ.ਆਈਜ਼ ਨਾਲ ਸਬੰਧਤ ਕਿਸੇ ਵੀ ਮਾਮਲੇ ਲਈ ਵਿਭਾਗ ਦੇ ਸਕੱਤਰ ਰਾਹੁਲ ਭੰਡਾਰੀ, ਆਈ.ਏ.ਐੱਸ. ਨਾਲ ਵੀ ਮੇਲ ਆਈ.ਡੀ. psnri0gmail.com 'ਤੇ ਸੰਪਰਕ ਕੀਤਾ ਜਾ ਸਕਦਾ ਹੈ।