Saturday, April 05, 2025
 
BREAKING NEWS
ਡਾਕਟਰ ਵੀ ਚਿੰਤਤ, ਇੱਕੋ ਹਸਪਤਾਲ ਦੀਆਂ 10 ਤੋਂ ਵੱਧ ਨਰਸਾਂ ਨੂੰ ਬ੍ਰੇਨ ਟਿਊਮਰਭੂਚਾਲ ਨਾਲ ਉੱਤਰਾਖੰਡ ਦੀ ਧਰਤੀ ਹਿਲੀ ਭਾਰਤ ਸ਼੍ਰੀਲੰਕਾ ਦੀ ਵਿੱਤੀ ਮਦਦ ਕਰੇਗਾ: ਮੋਦੀਪੰਜਾਬ ਕਿੰਗਜ਼ ਇਲੈਵਨ vs ਰਾਜਸਥਾਨ ਰਾਇਲਜ਼, ਅੱਜ ਮੋਹਾਲੀ ਵਿੱਚ ਸ਼ਾਮ 7.30 ਵਜੇ ਹੋਵੇਗਾ ਮੈਚਪਾਬੰਦੀ ਕਾਰਨ ਚਰਚਾ 'ਚ ਆਏ ਗਾਇਕ ਮਾਸੂਮ ਸ਼ਰਮਾ, ਬਿਲਬੋਰਡ ਤੱਕ ਪਹੁੰਚੇਇਨ੍ਹਾਂ ਰਾਜਾਂ ਵਿੱਚ ਪੈਣ ਵਾਲੀ ਹੈ ਸਖ਼ਤ ਗਰਮੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (5 ਅਪ੍ਰੈਲ 2025)ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ‘ਯੁੱਧ ਨਸ਼ਿਆਂ ਵਿਰੁੱਧ’ 35ਵੇਂ ਦਿਨ ਵੀ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਜੰਮੂ ਕਸ਼ਮੀਰ

ਜੰਮੂ ਕਸ਼ਮੀਰ : ਹੰਦਵਾੜਾ ਮੁਕਾਬਲੇ 'ਚ 2 ਅਧਿਕਾਰੀਆਂ ਸਮੇਤ 5 ਫੌਜ ਦੇ ਜਵਾਨ ਸ਼ਹੀਦ

May 03, 2020 09:32 AM

ਸ੍ਰੀਨਗਰ  : ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਹੰਦਵਾੜਾ ਵਿਖੇ ਸ਼ਨੀਵਾਰ ਨੂੰ ਮੁਕਾਬਲੇ ਦੌਰਾਨ ਲਾਪਤਾ ਹੋਏ ਦੋ ਅਧਿਕਾਰੀਆਂ ਸਮੇਤ ਤਿੰਨ ਜਵਾਨਾਂ ਦੇ ਸ਼ਹੀਦ ਹੋਣ ਦੀ ਖ਼ਬਰ ਹੈ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਖੇਤਰ ਵਿਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ, ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਨੂੰ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਦੇ ਚਾਂਜਮੁੱਲਾ ਖੇਤਰ ਵਿਚ ਤਲਾਸ਼ੀ ਮੁਹਿੰਮ ਚਲਾਈ, ਜਿਸ ਤੋਂ ਬਾਅਦ ਇਹ ਸਾਰੇ 5 ਜਵਾਨ ਲਾਪਤਾ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਹੰਦਵਾੜਾ ਦੇ ਚਾਂਜਮੁੱਲਾ ਖੇਤਰ ਵਿਚ ਹੋਏ ਅੱਤਵਾਦੀ ਮੁਕਾਬਲੇ ਵਿਚ ਇੱਕ ਕਰਨਲ, ਇੱਕ ਮੇਜਰ, ਦੋ ਸੈਨਾ ਅਧਿਕਾਰੀ ਅਤੇ ਇੱਕ ਪੁਲਿਸ ਸਬ ਇੰਸਪੈਕਟਰ ਸ਼ਹੀਦ ਹੋ ਗਏ ਹਨ। ਦੱਸਿਆ ਜਾਂਦਾ ਹੈ ਕਿ ਸ਼ਨੀਵਾਰ ਨੂੰ ਭਾਰਤੀ ਸੁਰੱਖਿਆ ਬਲਾਂ ਨੂੰ ਸੂਚਨਾ ਮਿਲੀ ਸੀ ਕਿ ਕੁਝ ਅੱਤਵਾਦੀ ਹੰਦਵਾੜਾ ਵਿਚ ਲੁਕੇ ਹੋਏ ਹਨ। 

ਮੁਕਾਬਲੇ ਵਿਚ ਦੋ ਅੱਤਵਾਦੀ ਵੀ ਮਾਰੇ ਗਏ

ਜਾਣਕਾਰੀ ਦੇ ਅਧਾਰ 'ਤੇ ਪੁਲਿਸ ਦੇ ਨਾਲ ਭਾਰਤੀ ਸੈਨਿਕਾਂ ਨੇ ਖੇਤਰ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਸਮੇਂ ਦੌਰਾਨ ਛੁਪੇ ਅੱਤਵਾਦੀਆਂ ਨੇ ਚਾਂਜਮੁੱਲਾ ਖੇਤਰ ਵਿਚ ਫਾਇਰਿੰਗ ਸ਼ੁਰੂ ਕਰ ਦਿੱਤੀ। ਇੱਕ ਲੰਬੀ ਮੁਠਭੇੜ ਤੋਂ ਬਾਅਦ, ਇਹ ਪਾਇਆ ਗਿਆ ਕਿ ਭਾਰਤੀ ਫੌਜ ਦੇ ਪੰਜ ਜਵਾਨ ਕਿਧਰੇ ਲਾਪਤਾ ਹਨ। ਇਨ੍ਹਾਂ ਵਿਚ ਇੱਕ ਮੇਜਰ, ਇੱਕ ਕਰਨਲ ਅਤੇ ਤਿੰਨ ਜਵਾਨ ਸ਼ਾਮਲ ਸਨ। ਦੇਰ ਰਾਤ ਤੱਕ ਸਾਰੇ ਜਵਾਨਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਦੇ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ। 
ਸ਼ਨੀਵਾਰ ਤੋਂ ਹੰਦਵਾੜਾ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਵਿਚ ਦੋ ਅੱਤਵਾਦੀ ਮਾਰੇ ਜਾਣ ਦੀ ਖ਼ਬਰ ਮਿਲੀ ਹੈ। ਸੂਤਰਾਂ ਅਨੁਸਾਰ ਇਹ ਦੋਵੇਂ ਅੱਤਵਾਦੀ ਜੰਮੂ-ਕਸ਼ਮੀਰ ਦੇ ਨਹੀਂ ਸਨ। ਦੋਵਾਂ ਅੱਤਵਾਦੀਆਂ ਦੀਆਂ ਲਾਸ਼ਾਂ ਦੀ ਪਛਾਣ ਕੀਤੀ ਜਾ ਰਹੀ ਹੈ। ਫਿਲਹਾਲ ਗੋਲੀਬਾਰੀ ਪੂਰੀ ਤਰ੍ਹਾਂ ਰੁਕ ਚੁੱਕੀ ਹੈ ਪਰ ਫੌਜ ਦਾ ਆਪਰੇਸ਼ਨ ਅਜੇ ਵੀ ਜਾਰੀ ਹੈ।

 

Have something to say? Post your comment

 

ਹੋਰ ਜੰਮੂ ਕਸ਼ਮੀਰ ਖ਼ਬਰਾਂ

ਪੁਣਛ ਨੇੜੇ ਪਾਕਿਸਤਾਨ ਵੱਲੋਂ ਗੋਲੀਬਾਰੀ

ਉੱਤਰੀ ਕਸ਼ਮੀਰ ਦੇ ਬਾਰਾਮੂਲਾ ਵਿੱਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼

Jammu Kashmir : ਬੈਂਕ ਗਬਨ ਮਾਮਲੇ 'ਚ ACB ਨੇ ਕੀਤੀ ਕਈ ਥਾਵਾਂ 'ਤੇ ਛਾਪੇਮਾਰੀ

ਜੰਮੂ-ਕਸ਼ਮੀਰ: ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ

J&K : ਸੁਰੱਖਿਆ ਬਲਾਂ ਨੇ 'ਸ਼ੱਕੀ ਹਰਕਤ' ਦੇਖਣ ਤੋਂ ਬਾਅਦ ਪੁੰਛ 'ਚ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ

ਜੰਮੂ-ਕਸ਼ਮੀਰ ਦੇ ਰਿਆਸੀ ਵਿੱਚ ਸੜਕ ਹਾਦਸਾ

ਹਵਾ ਪ੍ਰਦੂਸ਼ਣ ਅਤੇ ਸਿਹਤ ਚੁਣੌਤੀਆਂ ਨਾਲ ਨਜਿੱਠਣ ਲਈ ਜਿਲਾ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰੇਗੀ ਸੰਸਥਾ "ਸ਼ੇਪ"

ਰੇਲ ਯਾਤਰੀਆਂ ਲਈ ਖੁਸ਼ਖਬਰੀ

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਹਿੰਸਾ ਦੀਆਂ ਸ਼ਿਕਾਰ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਾਲੇ ਪ੍ਰੋਜੈਕਟ ਹਿਫਾਜ਼ਤ ਦੀ ਸ਼ੁਰੂਆਤ ਕੀਤੀ

ਜੰਮੂ-ਕਸ਼ਮੀਰ ਦੇ ਸ਼ੋਪੀਆਂ ਵਿੱਚ ਦੁਕਾਨਾਂ ਅਤੇ ਘਰਾਂ ਵਿੱਚ ਲੱਗੀ ਭਿਆਨਕ ਅੱਗ

 
 
 
 
Subscribe