ਚੰਡੀਗੜ : ਪੰਜਾਬ ਨੂੰ ਵੀ ਹੁਣ ਕੋਰੋਨਾ ਮਰੀਜ਼ਾਂ ਦੇ ਇਲਾਲ ਲਈ ਪਲਾਜ਼ਮਾ ਥਰੈਪੀ ਦੀ ਮਨਜ਼ੂਰੀ ਮਿਲ ਗਈ ਹੈ। ਇਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਦਾ ਹੀ ਨਤੀਜਾ ਹੈ ਕਿ ਪੰਜਾਬ ਨੂੰ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐੱਮ.ਆਰ.) ਤੋਂ ਕੋਰੋਨਾ ਦੇ ਮਰੀਜ਼ਾਂ 'ਤੇ ਪਲਾਜ਼ਮਾ ਥੈਰੇਪੀ ਦੇ ਕਲੀਨੀਕਲ ਟ੍ਰਾਇਲ ਕਰਨ ਵਾਸਤੇ ਮਨਜ਼ੂਰੀ ਮਿਲ ਗਈ ਹੈ। ਪ੍ਰਸ਼ਾਸਨਿਕ ਸੁਧਾਰਾਂ ਵਿਭਾਗ ਦੀ ਵਧੀਕ ਮੁੱਖ ਸਕੱਤਰ ਅਤੇ ਕੋਵਿਡ ਹੈਲਥ ਸੈਕਟਰ ਰਿਸਪਾਂਸ ਅਤੇ ਪ੍ਰੀਕਿਓਰਮੈਂਟ ਕਮੇਟੀ ਦੀ ਚੇਅਰਪਰਸਨ ਵਿਨੀ ਮਹਾਜਨ ਨੇ ਦੱਸਿਆ ਕਿ ਆਈ.ਸੀ.ਐੱਮ.ਆਰ., ਨਵੀਂ ਦਿੱਲੀ ਨੇ ਪਲਾਜ਼ਮਾ ਥੈਰੇਪੀ ਦੇ ਕਲੀਨੀਕਲ ਟ੍ਰਾਇਲ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਦੇ ਜਲਦੀ ਹੀ ਸ਼ੁਰੂ ਹੋਣ ਦੀ ਉਮੀਦ ਹੈ।