ਅੰਮ੍ਰਿਤਸਰ : ਮੈਡੀਕਲ ਕਾਲਜ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੀ ਆਈਸੋਲੇਸ਼ਨ ਵਾਰਡ ਵਿੱਚ ਦਾਖਿਲ ਹੁਸ਼ਿਆਰਪੁਰ 55 ਸਾਲਾਂ ਨਿਵਾਸੀ ਰਮੇਸ਼ ਕੁਮਾਰ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਹੈ। ਉਸਨੂੰ ਗੰਭੀਰ ਹਾਲਤ ਵਿੱਚ ਸ਼ਨੀਵਾਰ ਨੂੰ ਹੁਸ਼ਿਆਰਪੁਰ ਤੋਂ ਅੰਮ੍ਰਿਤਸਰ ਰੈਫ਼ਰ ਕੀਤਾ ਗਿਆ ਹੈ। ਇਹ ਮਰੀਜ਼ ਪਿਛਲੇ 24 ਘੰਟਿਆਂ ਤੋਂ ਵੈਂਟੀਲੇਟਰ 'ਤੇ ਸੀ। ਸਾਹ ਲੈਣ ਵਿੱਚ ਮੁਸ਼ਕਿਲ ਆਉਣ ਕਰਕੇ ਉਸਦੀ ਸੋਮਵਾਰ ਸ਼ਾਮ ਨੂੰ ਮੌਤ ਹੋ ਗਈ ਹੈ।