Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਦੂਜੇ ਦੀ ਜਾਨ ਬਚਾਉਂਦਿਆਂ ਗਵਾਈ ਅਪਨੀ ਜਾਨ

May 06, 2020 09:46 AM

ਹੁਸ਼ਿਆਰਪੁਰ : ਹੁਸ਼ਿਆਰਪੁਰ-ਦਸੂਹਾ ਮੁੱਖ ਸੜਕ 'ਤੇ ਕਸਬਾ ਹਰਿਆਣਾ ਨਜ਼ਦੀਕ ਸਥਿਤ ਸੂਰਜ ਪੈਲੇਸ ਨੇੜੇ ਮੰਗਲਵਾਰ ਸ਼ਾਮ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਕੁਲਦੀਪ ਸਿੰਘ (59) ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਨੀਲਾ ਨਲੋਆ, ਜੋ ਕਿ ਮਿਲਕ ਪਲਾਂਟ ਹੁਸ਼ਿਆਰਪੁਰ ਵਿਖੇ ਡਰਾਈਵਰ ਵਜੋਂ ਕੰਮ ਕਰਦਾ ਸੀ, ਮੰਗਲਵਾਰ ਸ਼ਾਮ ਜਦ ਆਪਣੇ ਮੋਟਰ ਸਾਈਕਲ 'ਤੇ ਹੁਸ਼ਿਆਰਪੁਰ ਤੋਂ ਆਪਣੇ ਪਿੰਡ ਜਾ ਰਿਹਾ ਸੀ ਤਾਂ ਉਕਤ ਸਥਾਨ 'ਤੇ ਪਹੁੰਚਿਆ। ਸੂਤਰਾਂ ਮੁਤਾਬਕ ਸੜਕ 'ਤੇ ਇਕ ਵਿਅਕਤੀ ਨੂੰ ਬਚਾਉਂਦੇ ਹੋਏ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਗਿਆ ਤੇ ਉਹ ਸੜਕ 'ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ। ਕਿਸੇ ਵਿਅਕਤੀ ਨੇ ਐਂਬੂਲੈਂਸ ਨੂੰ ਸੂਚਿਤ ਕੀਤਾ ਪਰ ਤਦ ਤੱਕ ਉਕਤ ਵਿਅਕਤੀ ਦੀ ਮੌਤ ਹੋ ਚੁੱਕੀ ਸੀ। ਸੂਚਨਾ ਮਿਲਦੇ ਹੀ ਥਾਣਾ ਹਰਿਆਣਾ ਤੋਂ ਏ. ਐੱਸ. ਆਈ. ਸੰਜੀਵ ਤੇ ਏ. ਐੱਸ. ਆਈ. ਪਰਮਜੀਤ ਮੌਕੇ 'ਤੇ ਪੁੱਜੇ ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

 

Have something to say? Post your comment

Subscribe