ਚੰਡੀਗੜ : ਹੁਣ ਪੰਜਾਬ ਸਰਕਾਰ ਕੋਰੋਨਾ ਕਾਲ ਵਿਚ ਹੋਏ ਨੁਕਸਾਨ ਦੀ ਭਰਪਾਈ ਛੇਤੀ ਤੋਂ ਛੇਤੀ ਕਰਨ ਦੀ ਫ਼ਿਰਾਕ ਵਿਚ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਲਿਮਟਡ (ਪੀ.ਐਸ.ਪੀ.ਸੀ.ਐਲ.) ਨੂੰ 8 ਮਈ ਤੋਂ ਸੂਬਾ ਭਰ ਵਿੱਚ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਸਾਰੇ 515 ਕੈਸ਼ ਕੁਲੈਕਸ਼ਨ ਸੈਂਟਰ ਖਪਤਕਾਰਾਂ ਦੇ ਬਿੱਲ ਜਮ•ਾਂ ਕਰਵਾਉਣ ਲਈ ਚਲਾਉਣ ਦੇ ਹੁਕਮ ਦਿੱਤੇ ਹਨ। ਉਨਾਂ ਇਸ ਦੇ ਨਾਲ ਹੀ ਸਿਹਤ ਸੁਰੱਖਿਆ ਉਪਾਵਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਖਿਆ। ਸੂਬਾ ਸਰਕਾਰ ਵੱਲੋਂ ਗਠਿਤ ਟਾਸਕ ਫੋਰਸ ਦੀਆਂ ਸਿਫਾਰਸ਼ਾਂ ਦੇ ਆਧਾਰ 'ਤੇ ਪੀ.ਐਸ.ਪੀ.ਸੀ.ਐਲ. ਵੱਲੋਂ ਕੰਮ ਸ਼ੁਰੂ ਲਈ ਤਿਆਰ ਕੀਤੀ ਵਿਸਥਾਰਤ ਰਣਨੀਤੀ ਨੂੰ ਪ੍ਰਵਾਨਗੀ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਜਿਨ•ਾਂ ਕੋਲ ਬਿਜਲੀ ਦਾ ਮਹਿਕਮਾ ਵੀ ਹੈ, ਨੇ ਮੀਟਰ ਰੀਡਰਾਂ ਨੂੰ ਮੀਟਰਾਂ 'ਤੇ ਯੂਨਿਟਾਂ ਦੀ ਖਪਤ ਬਾਰੇ ਸੂਚਨਾ ਇਕੱਤਰ ਕਰਨ (ਮੀਟਰ ਰੀਡਿੰਗ) ਦਾ ਕਾਰਜ ਬਹਾਲ ਕਰਨ ਲਈ ਆਖਿਆ ਤਾਂ ਕਿ ਬਿਜਲੀ ਬਿੱਲਾਂ ਬਾਰੇ ਸ਼ਿਕਾਇਤਾਂ ਦੀ ਗਿਣਤੀ ਘਟਾਉਣ ਲਈ ਖਪਤਕਾਰਾਂ ਨੂੰ ਯੂਨਿਟਾਂ ਦੀ ਖਪਤ ਦੇ ਅਨੁਕੂਲ ਬਿੱਲ ਦੇਣਾ ਯਕੀਨੀ ਬਣਾਇਆ ਜਾ ਸਕੇ।