ਭਵਿੱਖ ਦੀ ਰਣਨੀਤੀ, ਹਿਮਾਚਲ ਪ੍ਰਦੇਸ਼ ਵਿਚ ਬਣੇਗੀ ਕਾਂਗਰਸ ਦੀ ਤਾਲਮੇਲ ਕਮੇਟੀ
ਹੁਣ ਹਿਮਾਚਲ ਸਰਕਾਰ ਨੇ ਇਕ ਹੋਰ ਫ਼ੈਸਲਾ ਲਿਆ ਹੈ ਕਿ ਭਵਿੱਖ ਵਿਚ ਅਜਿਹਾ ਨਾ ਹੋਵੇ ਇਸ ਲਈ ਤਾਲਮੇਲ ਕਮੇਟੀ ਬਣਾਈ ਜਾਵੇਗੀ
ਹਿਮਾਚਲ ਪ੍ਰਦੇਸ਼ : ਹਿਮਾਚਲ ਪ੍ਰਦੇਸ਼ ਦੀਆਂ ਰਾਜ ਸਭਾ ਚੋਣਾਂ ਵਿੱਚ ਭਾਜਪਾ ਦੇ ਹੱਕ ਵਿੱਚ ਵੋਟ ਪਾਉਣ ਵਾਲੇ ਛੇ ਕਾਂਗਰਸੀ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਗੱਲ ਦਾ ਐਲਾਨ ਖੁਦ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਕੀਤਾ।
ਉਨ੍ਹਾਂ ਨੇ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ ਕਾਂਗਰਸ ਦੇ ਚੋਣ ਨਿਸ਼ਾਨ 'ਤੇ ਚੋਣ ਲੜਨ ਵਾਲੇ 6 ਵਿਧਾਇਕਾਂ ਨੇ ਉਨ੍ਹਾਂ ਖਿਲਾਫ ਦਲ-ਬਦਲ ਵਿਰੋਧੀ ਕਾਨੂੰਨ ਦੀਆਂ ਧਾਰਾਵਾਂ ਦੇ ਉਲਟ ਕੰਮ ਕੀਤਾ ਹੈ। ਜਿਨ੍ਹਾਂ 6 ਕਾਂਗਰਸੀ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ, ਉਨ੍ਹਾਂ ਵਿੱਚ ਰਾਜਿੰਦਰ ਰਾਣਾ, ਸੁਧੀਰ ਸ਼ਰਮਾ, ਇੰਦਰ ਦੱਤ ਲਖਨਪਾਲ, ਦਵਿੰਦਰ ਕੁਮਾਰ ਭੁੱਟੂ, ਰਵੀ ਠਾਕੁਰ ਅਤੇ ਚੇਤਨਿਆ ਸ਼ਰਮਾ ਸ਼ਾਮਲ ਹਨ।
ਹੁਣ ਹਿਮਾਚਲ ਸਰਕਾਰ ਨੇ ਇਕ ਹੋਰ ਫ਼ੈਸਲਾ ਲਿਆ ਹੈ ਕਿ ਭਵਿੱਖ ਵਿਚ ਅਜਿਹਾ ਨਾ ਹੋਵੇ ਇਸ ਲਈ ਤਾਲਮੇਲ ਕਮੇਟੀ ਬਣਾਈ ਜਾਵੇਗੀ
ਇਹ ਤਾਲਮੇਲ ਕਮੇਟੀ ਵਿਚ ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਵੀ ਸ਼ਾਮਲ ਹੋਣਗੇ ਅਤੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨਾਲ ਤਾਲਮੇਲ ਬਣਾ ਕੇ ਰੱਖਿਆ ਜਾਵੇਗਾ।