ਵਾਸ਼ਿੰਗਟਨ : ਕੋਵਿਡ 19 ਦੇ ਅਮਰੀਕਾ ਵਿਚ ਵਧਦੇ ਖ਼ਤਰੇ ਨੂੰ ਦੇਖਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਪ ਰਾਸ਼ਟਰਪਤੀ ਮਾਈਕ ਪੇਂਸ ਦੀ ਵੀ ਹੁਣ ਰੋਜ਼ਾਨਾ ਕੋਰੋਨਾ ਜਾਂਚ ਕੀਤੀ ਜਾਵੇਗੀ। ਵ•ਾਈਟ ਹਾਊਸ ਦੀ ਸੁਰੱਖਿਆ ਵਿਚ ਲੱਗੇ ਸੁਰੱਖਿਆ ਕਰਮਚਾਰੀ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਦੇ ਬਾਅਦ ਦੋਹਾਂ ਦਾ ਰੋਜ਼ਾਨਾ ਵਾਇਰਸ ਟੈਸਟ ਕੀਤੇ ਜਾਣ ਦਾ ਫ਼ੈਸਲਾ ਲਿਆ ਹੈ। ਟਰੰਪ ਨੇ ਵੀਰਵਾਰ ਨੂੰ ਖੁਦ ਇਸ ਦੀ ਜਾਣਕਾਰੀ ਦਿਤੀ ਹੈ। ਉਂਝ ਟਰੰਪ ਨੇ ਇਹ ਸਪੱਸ਼ਟ ਕੀਤਾ ਕਿ ਉਨ•ਾਂ ਦਾ ਅਤੇ ਉਪ ਰਾਸ਼ਟਰਪਤੀ ਦਾ ਉਸ ਅਧਿਕਾਰੀ ਨਾਲ ਬਹੁਤ ਘੱਟ ਸੰਪਰਕ ਸੀ। ਫਿਰ ਵੀ ਉਹ ਰੋਜ਼ਾਨਾ ਕੋਰੋਨਾ ਟੈਸਟ ਕਰਵਾਉਂਦੇ ਰਹਿਣਗੇ। ਉਨ•ਾਂ ਦਸਿਆ ਕਿ ਕੱਲ ਤੇ ਅੱਜ ਉਨ•ਾਂ ਦਾ ਟੈਸਟ ਕੀਤਾ ਗਿਆ ਜੋ ਕਿ ਨੈਗੇਟਿਵ ਆਇਆ ਹੈ ਤੇ ਪੇਂਸ ਦਾ ਟੈਸਟ ਵੀ ਨੈਗੇਟਿਵ ਹੀ ਹੈ। ਅਮਰੀਕਾ ਵਿਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ 12 ਲੱਖ 56 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ ਤੇ ਹੁਣ ਤਕ 75 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।