Friday, November 22, 2024
 

ਪੰਜਾਬ

ਪੁਲਿਸ ਮੁਲਾਜ਼ਮ ਦੀ ਮਾਂ ਦਾ ਕਤਲ

May 09, 2020 01:50 PM
ਅੰਮ੍ਰਿਤਸਰ : ਲਾਕਡਾਊਨ ਹੋਵੇ ਕਰਫ਼ਿਊ ਹੋਵੇ ਜੁਰਮ ਆਪਣੇ ਕਦਮ ਨਹੀਂ ਰੋਕਦਾ। ਮਜੀਠਾ ਰੋਡ ਬਾਈਪਾਸ 'ਤੇ ਸਥਿਤ ਸੰਧੂ ਕਾਲੋਨੀ 'ਚ ਔਰਤ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਅਣਪਛਾਤੇ ਵਿਅਕਤੀਆਂ ਦੇ ਵਿਰੁੱਧ ਕੇਸ ਦਰਜ ਕਰ ਲਿਆ ਹੈ। ਅਣਪਛਾਤੇ ਵਿਅਕਤੀ ਘਰੋਂ ਲੱਖਾਂ ਦੇ ਗਹਿਣੇ ਅਤੇ ਹਜ਼ਾਰਾਂ ਰੁਪਏ ਦੀ ਨਗਦੀ ਲੈ ਕੇ ਫਰਾਰ ਹੋ ਗਏ ਹਨ। ਵਾਰਦਾਤ ਦੇ ਸਮੇਂ ਮ੍ਰਿਤਕਾ ਸਰਬਜੀਤ ਕੌਰ ਘਰ 'ਚ ਇਕੱਲੀ ਸੀ ਜਦੋਂ ਕਿ ਉਸ ਦਾ ਲੜਕਾ ਗੁਰਕੀਰਤ ਸਿੰਘ ਪੰਜਾਬ ਪੁਲਸ ਮਜੀਠਾ 'ਚ ਡਿਊਟੀ ਕਰਨ ਗਿਆ ਹੋਇਆ ਸੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਸਦਰ ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਲਈ ਭੇਜ ਦਿੱਤਾ ਗਿਆ ਹੈ।   ਮਰਨ ਵਾਲੀ ਸਰਬਜੀਤ ਕੌਰ ਦਾ ਬੇਟਾ ਗੁਰਕੀਰਤ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਰੋਜ਼ ਦੀ ਤਰ•ਾਂ ਉਹ ਮਜੀਠਾ ਸਥਿਤ ਪੰਜਾਬ ਪੁਲਸ 'ਚ ਆਪਣੀ ਡਿਊਟੀ 'ਤੇ ਗਿਆ ਸੀ, ਜਿੱਥੇ ਉਸ ਨੂੰ ਉਸ ਦੀ ਚਚੇਰੀ ਭੈਣ ਨੇ ਫੋਨ ਕੀਤਾ ਕਿ ਉਸ ਦੀ ਮਾਤਾ ਸਰਬਜੀਤ ਕੌਰ ਫੋਨ ਨਹੀਂ ਉਠਾ ਰਹੀ। ਜਿਸ 'ਤੇ ਉਸ ਨੇ ਆਪਣੇ ਗੁਆਂਢੀ ਸੰਨੀ ਪਾਲ ਸਿੰਘ ਨੂੰ ਫੋਨ ਕਰਕੇ ਕਿਹਾ ਕਿ ਘਰ ਜਾ ਕੇ ਵੇਖ ਕੇ ਆਏ। ਸੰਨੀ ਪਾਲ ਜਦੋਂ ਘਰ ਗਿਆ ਤਾਂ ਉਸ ਨੇ ਵੇਖਿਆ ਕਿ ਘਰ ਦਾ ਦਰਵਾਜਾ ਖੁੱਲਿ•ਆ ਪਿਆ ਸੀ ਅਤੇ ਅੰਦਰ ਸਰਬਜੀਤ ਕੌਰ ਦੀ ਲਾਸ਼ ਪਈ ਸੀ। ਸ਼ਾਮ ਨੂੰ ਜਦੋਂ ਉਹ ਘਰ ਪਹੁੰਚਿਆ ਤਾਂ ਅਣਪਛਾਤੇ ਵਿਅਕਤੀ ਉਸ ਦੀ ਮਾਤਾ ਦੀ ਹੱਤਿਆ ਕਰਨ ਦੇ ਬਾਅਦ ਘਰੋਂ ਸੋਨੇ ਦੇ ਗਹਿਣੇ ਅਤੇ 22 ਹਜ਼ਾਰ ਰੁਪਏ ਦੀ ਨਗਦੀ ਦੇ ਇਲਾਵਾ ਮੋਬਾਇਲ ਫੋਨ ਵੀ ਚੋਰੀ ਕਰਕੇ ਵੀ ਲੈ ਗਏ ਸਨ।  ਉਸ ਨੂੰ ਸ਼ੱਕ ਹੈ ਕਿ ਇਸ ਵਾਰਦਾਤ ਨੂੰ ਲੁਟੇਰਿਆਂ ਵੱਲੋਂ ਅੰਜਾਮ ਦਿੱਤਾ ਗਿਆ ਹੈ। ਥਾਣਾ ਇੰਚਾਰਜ਼ ਇੰਸਪੈਕਟਰ ਅਮਰਨਾਥ ਦਾ ਕਹਿਣਾ ਹੈ ਕਿ ਮ੍ਰਿਤਕਾ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਲਾਸ਼ ਉਸ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ ਹੈ। ਫਿਲਹਾਲ ਸ਼ੁਰੂਆਤੀ ਜਾਂਚ ਤੋਂ ਇਹੀ ਲੱਗ ਰਿਹਾ ਹੈ ਕਿ ਇਸ ਵਾਰਦਾਤ ਨੂੰ ਲੁਟੇਰਿਆਂ ਵੱਲੋਂ ਅੰਜਾਮ ਦਿੱਤਾ ਗਿਆ ਹੈ। ਪੁਲਸ ਇਸ ਬਾਰੇ 'ਚ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe