ਸੁਖਵਿੰਦਰ ਸਿੰਘ ਸੁੱਖੂ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਹਿਮਾਚਲ ਪ੍ਰਦੇਸ਼ ਹਾਈ ਕੋਰਟ ਨੇ ਹਾਈਡਰੋਪਾਵਰ ਜਨਰੇਸ਼ਨ ਪ੍ਰਾਜੈਕਟਾਂ ’ਤੇ ਲਗਾਏ ਵਾਟਰ ਸੈਸ ਨੂੰ ਗੈਰ ਸੰਵਿਧਾਨਕ ਕਰਾਰ ਦੇ ਦਿੱਤਾ। ਸਰਕਾਰ ਇਸ ਸੈਸ ਤੋਂ 2000 ਕਰੋੜ ਰੁਪਏ ਇਕੱਠੇ ਕਰਨ ਲਈ ਯਤਨਸ਼ੀਲ ਸੀ।ਹਾਈ ਕੋਰਟ ਦਾ ਫੈਸਲਾ ਸਰਕਾਰ ਲਈ ਵੱਡਾ ਝਟਕਾ ਹੈ।