ਫਤਿਹਗੜ੍ਹ ਸਾਹਿਬ : ਪੰਜਾਬ ’ਚ ਕੋਰੋਨਾ ਵਾਇਰਸ ਦੇ ਕੇਸਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਫਤਿਹਗੜ੍ਹ ਸਾਹਿਬ ’ਚ ਅੱਜ 5 ਕੇਸ ਕੋਰੋਨਾ ਦੇ ਪਾਜ਼ੇਟਿਵ ਪਾਏ ਗਏ ਹਨ, ਜਿਸ ਨਾਲ ਹੁਣ ਜ਼ਿਲੇ ’ਚ ਪਾਜ਼ੇਟਿਵ ਕੇਸਾਂ ਦੀ ਗਿਣਤੀ 28 ਤੱਕ ਪਹੰੁਚ ਗਈ ਹੈ। ਇਸ ਦੀ ਪੁਸ਼ਟੀ ਸਿਵਲ ਸਰਜਵ ਡਾ. ਐੱਨ. ਕੇ. ਅਗਰਵਾਲ ਨੇ ਕੀਤੀ ਹੈ। ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾਕਟਰ ਐੱਨ. ਕੇ. ਅਗਰਵਾਲ ਨੇ ਦੱਸਿਆ ਕਿ ਇਹ ਕੇਸ ਖਮਾਣੋਂ ਅਤੇ ਖਮਾਣੋਂ ਦੇ ਪਿੰਡ ਲੱਖਣਪੁਰ, ਅਲੀਪੁਰ ਸੌਢੀਆਂ, ਗੁਣੀਆ ਮਾਜਰਾ, ਲੁਹਾਰ ਮਾਜਰਾ ’ਚੋਂ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਹੁਣ ਤੱਕ ਜ਼ਿਲੇ ’ਚ 28 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 14 ਤਖਤ ਸ੍ਰੀ ਹਜ਼ੂਰ ਸਾਹਿਬ ਦੇ ਸ਼ਰਧਾਲੂਆਂ ਨਾਲ ਸਬੰਧਤ, 2 ਤਬਲੀਗੀ, 3 ਪਾਜ਼ੇਟਿਵ ਪਾਏ ਜਾਣ ਵਾਲਿਆਂ ਦੇ ਸੰਪਰਕ ’ਚੋਂ ਅਤੇ 9 ਕੇਸ ਕੰਬਾਈਨ ਦੇ ਕੰਮਕਾਜ ਨਾਲ ਸਬੰਧਤ ਵਰਕਰਾਂ ਦੇ ਹਨ।