ਚੰਡੀਗੜ੍ਹ : ਆਪਣੇ ਸਮੇਂ ਦੇ ਮਸ਼ਹੂਰ ਹਾਕੀ ਖਿਡਾਰੀ ਅਤੇ ਓਲੰਪਿਕ ਵਿਚ 3 ਵਾਰ ਸੋਨ ਤਗਮਾ ਜੇਤੂ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਇਸ ਸਮੇਂ ਨਾਜ਼ੁਕ ਬਣੀ ਹੋਈ ਹੈ। ਜਾਣਕਾਰੀ ਅਨੁਸਾਰ 96 ਸਾਲਾਂ ਬਲਬੀਰ ਨੂੰ ਨਮੂਨੀਆ ਦੀ ਸ਼ਿਕਾਇਤ ਤੋਂ ਬਾਅਦ ਸ਼ੁੱਕਰਵਾਰ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਨੂੰ ਵੈਂਟੀਲੇਟਰਾਂ ' ਵਿੱਚ ਰੱਖਿਆ ਗਿਆ ਹੈ ।
ਕੋਰੋਨਾ ਵਾਇਰਸ ਦੇ ਵੱਧਦੇ ਪ੍ਰਕੋਪ ਦੇ ਚਲਦੇ ਉਹਨਾਂ ਦਾ ਕੋਰੋਨਾ ਦਾ ਟੈਸਟ ਕਰਵਾਇਆ ਗਿਆ ਪਰ ਉਹਨਾਂ ਦੀ ਕੋਰੋਨਾ ਰਿਪੋਰਟ ਨਾਕਾਰਾਤਮਕ ਆਈ ਹੈ। ਬਲਬੀਰ ਸੀਨੀਅਰ ਨੂੰ ਸੈਕਟਰ 36 ਸਥਿਤ ਆਪਣੀ ਰਿਹਾਇਸ਼ ਤੋਂ ਲਿਜਾਇਆ ਗਿਆ, ਜਿਥੇ ਉਹ ਆਪਣੀ ਬੇਟੀ ਸੁਸ਼ਬੀਰ ਅਤੇ ਕਬੀਰ ਨਾਲ ਰਹਿੰਦੇ ਹਨ। ਬਲਬੀਰ ਸਿੰਘ ਸੀਨੀਅਰ ਨੇ ਲੰਡਨ, ਹੇਲਸਿੰਕੀ ਅਤੇ ਮੈਲਬਰਨ ਓਲੰਪਿਕ ਵਿੱਚ ਸੋਨੇ ਦੇ ਤਗਮੇ ਜਿੱਤਣ ਵਿੱਚ ਭਾਰਤ ਦੀ ਅਹਿਮ ਭੂਮਿਕਾ ਨਿਭਾਈ। ਉਹਨਾਂ ਨੇ ਹੇਲਸਿੰਕੀ ਓਲੰਪਿਕ ਵਿੱਚ ਨੀਦਰਲੈਂਡਜ਼ ਖ਼ਿਲਾਫ਼ ਮਿਲੀ ਜਿੱਤ ਵਿੱਚ 5 ਗੋਲ ਕੀਤੇ ਅਤੇ ਰਿਕਾਰਡ ਅਜੇ ਵੀ ਬਰਕਰਾਰ ਹੈ।
ਬਲਬੀਰ ਸੀਨੀਅਰ 1975 ਵਰਲਡ ਕੱਪ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਨੇਜਰ ਵੀ ਰਹਿ ਚੁੱਕੇ ਹਨ।