ਰਾਜਸਥਾਨ: ਸਾਬਰਮਤੀ-ਆਗਰਾ ਛਾਉਣੀ ਤੋਂ ਜਾ ਰਹੀ ਇੱਕ ਯਾਤਰੀ ਰੇਲਗੱਡੀ ਦੇ ਚਾਰ ਡੱਬੇ ਅਜਮੇਰ ਨੇੜੇ ਪਟੜੀ ਤੋਂ ਉਤਰ ਗਏ। ਅਜਮੇਰ 'ਚ ਇਕ ਮਾਲ ਗੱਡੀ ਨਾਲ ਟਕਰਾ ਗਈ, ਜਿਸ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਅਜਮੇਰ ਦੇ ਮਦਰ ਰੇਲਵੇ ਸਟੇਸ਼ਨ ਨੇੜੇ ਸਾਬਰਮਤੀ-ਆਗਰਾ ਕੈਂਟ ਸੁਪਰਫਾਸਟ ਐਕਸਪ੍ਰੈਸ ਅਤੇ ਇੱਕ ਮਾਲ ਗੱਡੀ ਵਿਚਕਾਰ ਟੱਕਰ ਹੋਈ।
ਇਸ ਹਾਦਸੇ ਵਿੱਚ ਤਿੰਨ ਸਵਾਰੀਆਂ ਜ਼ਖ਼ਮੀ ਹੋ ਗਈਆਂ। ਘਟਨਾ ਦੇ ਸਮੇਂ ਯਾਤਰੀ ਗਹਿਰੀ ਨੀਂਦ ਸੁੱਤੇ ਹੋਏ ਸਨ।ਰੇਲ ਵਿੱਚ ਅਚਾਨਕ ਧਮਾਕਾ ਹੋਇਆ। ਰੇਲ ਯਾਤਰੀਆਂ ਵਿੱਚ ਰੌਲਾ ਪੈ ਗਿਆ। ਦੂਜੇ ਪਾਸੇ ਹਾਦਸੇ ਤੋਂ ਬਾਅਦ ਛੇ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਦੋ ਦੇ ਰੂਟ ਬਦਲ ਦਿੱਤੇ ਗਏ ਹਨ।