ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਕੇਰਲ ਦੇ ਪਲੱਕੜ 'ਚ ਰੋਡ ਸ਼ੋਅ ਕਰਨਗੇ। ਇਸ ਤੋਂ ਬਾਅਦ ਉਹ ਤਾਮਿਲਨਾਡੂ ਪਹੁੰਚਣਗੇ ਅਤੇ ਸਲੇਮ 'ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਵੇਗੀ। ਮੀਟਿੰਗ 'ਚ ਲੋਕ ਸਭਾ ਚੋਣਾਂ ਲਈ ਪਾਰਟੀ ਦੇ ਚੋਣ ਮਨੋਰਥ ਪੱਤਰ 'ਤੇ ਚਰਚਾ ਕੀਤੀ ਜਾਵੇਗੀ ਅਤੇ ਅੰਤਿਮ ਰੂਪ ਦਿੱਤਾ ਜਾਵੇਗਾ। ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਵੀ 19 ਤੋਂ 20 ਮਾਰਚ ਨੂੰ ਮੀਟਿੰਗ ਹੋਣ ਦੀ ਸੰਭਾਵਨਾ ਹੈ, ਜਿਸ ਵਿੱਚ ਬਾਕੀ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।