ਚੰਡੀਗੜ : 'ਸਰਹੰਦ ਫ਼ਤਿਹ', ਜਿਸ ਨੂੰ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ ਨਾਲ ਜੋੜਿਆ ਜਾਂਦਾ ਹੈ। ਉਨਾਂ ਨੇ ਆਪਣੇ ਸਿੰਘਾਂ ਨਾਲ ਜਾਲਮਾਂ ਨੂੰ ਸੋਧਾ ਲਾਉਂਦਿਆਂ ਅੱਜ ਦੇ ਦਿਨ ਸਰਹੰਦ ਫ਼ਤਿਹ ਕੀਤੀ ਸੀ। ਗੁਰੂ ਗੋਬਿੰਦ ਸਿੰਘ ਜੀ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਥਾਪੜਾ ਦੇ ਕੇ ਅਤੇ ਹੁਕਮਨਾਮਾ ਦੇ ਕੇ ਨਾਂਦੇੜ ਸਾਹਿਬ ਤੋਂ ਤੋਰਿਆ ਸੀ ਤਾਂ ਜੋ ਉਹ ਸਿੰਘਾਂ ਨੂੰ ਆਪਣੇ ਨਾਲ ਜੋੜਦੇ ਹੋਏ ਪੰਜਾਬ ਪੁੱਜ ਕੇ ਜਾਲਮਾਂ ਦਾ ਸਫ਼ਾਇਆ ਕਰ ਸਕਣ। ਬਾਬਾ ਬੰਦਾ ਸਿੰਘ ਬਹਾਦਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੋਲੋ ਅਸ਼ੀਰਵਾਦ ਲੈ ਕੇ ਜਦੋਂ ਪੰਜਾਬ ਵੱਲ ਰਵਾਨਗੀ ਪਾਈ ਤਾਂ ਸਿੰਘਾਂ ਦਾ ਜੋਸ਼ ਵੇਖਣ ਵਾਲਾ ਸੀ। ਸਭ ਤੋਂ ਪਹਿਲੋਂ ਬੰਦਾ ਬਹਾਦਰ ਨੇ ਸਿਹਰੀ, ਸੋਨੀਪਤ, ਕੈਥਲ 'ਤੇ ਕਬਜ਼ਾ ਕੀਤਾ। ਕੈਥਲ ਦੇ ਆਮਿਲ ਨੂੰ ਈਨ ਮਨਵਾਕੇ ਉਸ ਪਾਸੋਂ ਅਸਲਾ ਘੋੜੇ ਅਤੇ ਬਹੁਤ ਮਾਲ ਹਥਿਆ ਲਿਆ। ਕੈਥਲ ਵਿਖੇ ਸ਼ਾਹੀ ਖਜ਼ਾਨਾ, ਜੋ ਦਿੱਲੀ ਲਿਜਾਇਆ ਜਾ ਰਿਹਾ ਸੀ, ਲੁਟਕੇ ਗਰੀਬਾਂ ਤੇ ਲੋੜਵੰਦਾਂ ਵਿਚ ਵੰਡ ਦਿੱਤਾ। ਇਥੋ ਦੇ ਆਮਿਲ ਨੂੰ ਦੀਨ ਮਨਾ ਕੇ ਬਹੁਤ ਸਾਰਾ ਅਸਲਾ ਘੋੜੇ 'ਤੇ ਮਾਲ ਉਸ ਤੋਂ ਲੈ ਲਏ। ਇਥੇ ਖਬਰ ਮਿਲੀ ਕਿ ਮੁਗਲਾਂ ਵਲੋਂ ਭੇਜੇ ਦੋ ਪਠਾਣਾਂ ਨੇ ਗੁਰੂ ਸਾਹਿਬ 'ਤੇ ਵਾਰ ਕਰ ਦਿੱਤਾ। ਇਹ ਖਬਰ ਸੁਣਦੇ ਸਾਰ ਬੰਦਾ ਬਹਾਦਰ 'ਚ ਗੁੱਸੇ ਦੀ ਅੱਗ ਹੋਰ ਤੇਜ਼ ਹੋ ਕੇ ਭੜਕੀ। ਇਥੇ ਇਹ ਦੱਸਣਾ ਜਰੂਰੀ ਹੈ ਕੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਚ ਨਾ ਕਦੇ ਬਦਲੇ ਦੀ ਭਾਵਨਾ ਸੀ ਤੇ ਨਾ ਹੀ ਉਨ•ਾਂ ਦੇ ਜੀਵਨ ਦਾ ਕੋਈ ਇਸ ਤਰ•ਾਂ ਦਾ ਮਕਸਦ ਸੀ। ਬੰਦਾ ਬਹਾਦਰ ਨੂੰ ਉਨ•ਾਂ ਨੇ ਥਾਪੜਾ ਦੇ ਕੇ ਜਾਲਮ ਹਕੂਮਤ ਨਾਲ ਟੱਕਰ ਕਰਨ ਅਤੇ ਮਜ਼ਲੂਮਾਂ ਦੀ ਰਖਿਆ ਕਰਨ ਲਈ ਭੇਜਿਆ ਸੀ, ਨਾ ਕਿ ਕਿਸੇ ਬਦਲੇ ਵਾਸਤੇ ਪਰ ਕਿਸੇ ਇਨਸਾਨ ਦਾ ਦਿਲ ਇੰਨਾ ਵੱਡਾ ਨਹੀਂ ਹੋ ਸਕਦਾ, ਜਿਸਦੀ ਸੋਚ ਰਬੀ ਨੂਰ ਦੀ ਸੋਚ ਦਾ ਮੁਕਾਬਲਾ ਕਰੇ। ਜੁਲਮਾਂ ਦੇ ਬਦਲੇ ਦੀ ਭਾਵਨਾ ਬੰਦਾ ਬਹਾਦਰ ਵਿਚ ਸੀ, ਜਿਸ ਲਈ ਉਸਨੇ ਆਪਣੇ ਆਪ ਨੂੰ ਕਸੂਰ ਵਾਰ ਵੀ ਠਹਿਰਾਇਆ ਅਤੇ ਅਰਦਾਸ ਕਰਕੇ ਗੁਰੂ ਸਾਹਿਬ ਤੋਂ ਭੁਲ ਬਖਸ਼ਵਾਈ। ਬੰਦਾ ਸਿੰਘ ਦਾ ਮੁਖ ਮਕਸਦ ਸਰਹੰਦ ਦੇ ਵਜੀਰ ਮਾਰਨਾ ਸੀ, ਕਿਉਂਕਿ ਸਰਹੰਦ ਇਕ ਤਾਕਤਵਰ ਸੂਬਾ ਸੀ ਅਤੇ ਉਸਦੀ ਆਪਣੀ ਫੌਜ ਵੀ ਕਾਫੀ ਸੀ। ਲੋੜ ਪੈਣ 'ਤੇ ਉਹ ਆਲੇ-ਦੁਆਲੇ ਤੋਂ ਮਦਦ ਵੀ ਲੈ ਸਕਦਾ ਸੀ। ਸੋ ਬੰਦਾ ਬਹਾਦਰ ਨੇ ਸੋਚਿਆ ਕੀ ਸਭ ਤੋਂ ਪਹਿਲਾ ਆਲੇ-ਦੁਆਲੇ ਦੀਆਂ ਬਾਹਾਂ ਕੱਟ ਦਿੱਤੀਆਂ ਜਾਣ। ਇਸ ਲਈ ਸਭ ਤੋਂ ਪਹਿਲਾਂ ਉਹ ਸਮਾਣੇ ਪਹੁੰਚਿਆ, ਜਿਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਕਤਲ ਕਰਨ ਵਾਲਾ ਸਯਦ ਜਲਾਲ-ਉ-ਦਿਨ ਤੇ ਛੋਟੇ ਸਾਹਿਬਜਾਦਿਆਂ ਦੇ ਕਾਤਲ ਸ਼ਾਸ਼ਲ ਬੇਗ ਤੇ ਬਾਸ਼ਲ ਬੇਗ ਰਹਿੰਦੇ ਸੀ। ਇਹ ਮੁਗਲ ਰਾਜ ਦੇ ਧਾਰਮਿਕ ਅਤੇ ਰਾਜਨੀਤਕ ਸ਼ਕਤੀ ਦਾ ਕੇਂਦਰ, ਜੋ ਸਯੀਦਾਂ ਦਾ ਤਕੜਾ ਗੜ• ਅਤੇ ਮਹੱਤਵਪੂਰਨ ਅਸਥਾਨ ਸੀ। ਇਥੇ 22 ਸ਼ਹੀਦ ਪਰਿਵਾਰ ਰਹਿੰਦੇ ਸੀ। ਹਰ ਇਕ ਕੋਲ ਆਪਣੀ ਆਪਣੀ ਫੌਜ ਸੀ, ਜਿਸ ਨੂੰ ਜਿਤਣਾ ਆਸਾਨ ਨਹੀਂ ਸੀ। ਇਥੇ ਘਮਸਾਨ ਦਾ ਯੁੱਧ ਹੋਇਆ, ਹਜ਼ਾਰਾਂ ਮੁਗਲ ਫੌਜੀ ਸਿੰਘਾਂ ਦੀਆਂ ਤਲਵਾਰਾਂ ਦੇ ਭੇਟ ਚੜ•ੇ 24 ਘੰਟੇ ਦੇ ਅੰਦਰ-ਅੰਦਰ ਸਮਾਣੇ 'ਤੇ ਕਬਜ਼ਾ ਕਰ ਲਿਆ। ਤਿਨਾਂ ਜਲਾਦਾਂ ਨੂੰ ਆਪਣੀ ਕਰਨੀ ਦੀ ਸਜਾ ਦੇਕੇ ਕਤਲ ਕਰ ਦਿੱਤਾ। ਭਾਈ ਫਤਿਹ ਸਿੰਘ ਨੂੰ ਸਮਾਣੇ ਦਾ ਗਵਰਨਰ ਥਾਪ ਦਿੱਤਾ।ਰਸਤੇ ਵਿਚ ਹੋਰ ਜੰਗਾਂ ਜਿਤਦੇ ਹੋਏ 12 ਮਈ 1710 ਵਿਚ ਚਪੜ-ਚਿੜੀ ਦੇ ਮੈਦਾਨ ਵਿਚ ਜੋ ਪਹਿਲਾਂ ਛਪੜ ਚਿੜੀ ਦੇ ਨਾਂ ਨਾਲ ਮਸ਼ਹੂਰ ਸੀ, ਸਰਹੰਦ ਤੋਂ ਕੋਈ 10 ਕੋਹ ਦੀ ਦੂਰੀ 'ਤੇ ਭਾਰੀ ਯੁਧ ਹੋਇਆ। ਇਹ ਲੜਾਈ ਵਿਚ ਬਾਹੁਤ ਉਤਾਰ ਚੜਾਅ ਆਏ ਅਤੇ ਆਖ਼ਰ ਵਜ਼ੀਰ ਖਾਨ ਬਾਜ ਸਿੰਘ ਤੇ ਫਤਿਹ ਸਿੰਘ ਵਿਚ ਘਿਰ ਗਏ। ਫਤਿਹ ਸਿੰਘ ਨੇ ਫੁਰਤੀ ਨਾਲ ਤਲਵਾਰ ਚਲਾਈ ਅਤੇ ਉਸਦੀ ਬਾਂਹ ਕੱਟ ਦਿੱਤੀ। ਉਹ ਧਰਤੀ 'ਤੇ ਡਿੱਗ ਪਿਆ। ਵਜ਼ੀਰ ਖਾਨ ਨੂੰ ਜਿੰਦਾ ਹੀ ਦਬੋਚ ਲਿਆ ਗਿਆ। ਸ਼ਾਹੀ ਫੌਜ ਵਿਚ ਹਫੜਾ-ਦਫੜੀ ਮਚ ਗਈ, ਜਿਧਰ ਮੂੰਹ ਆਇਆ ਸਭ ਨਸ ਗਏ ਸਭ ਕੁਝ ਧਨ, ਮਾਲ, ਤੋਪਾਂ ਘੋੜੇ, ਰਸਦ ਸਿੱਘਾਂ ਦੇ ਹੱਥ ਆ ਗਏ। ਸਰਹੰਦ ਫਤਹਿ ਹੋਣ ਦੇ ਜੈਕਾਰੇ ਛਡੇ ਗਏ। ਨਗਾਰਾ ਵਜਿਆ। ਅਗਲੇ ਦਿਨ ਸਿੰਘਾਂ ਦੀ ਮਰਹਮ ਪਟੀ ਕੀਤੀ ਗਈ, ਸ਼ਹੀਦਾਂ ਦੇ ਸਸਕਾਰ ਕਰਕੇ ਸਰਹੰਦ ਸ਼ਹਿਰ ਨੂੰ ਘੇਰ ਲਿਆ ਅਤੇ ਆਪਣਾ ਪੂਰਨ ਕਬਜ਼ਾ ਕਰ ਲਿਆ।