ਹਿਮਾਚਲ ਪ੍ਰਦੇਸ਼ ਦੇ ਮੰਡੀ 'ਚ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਤਿੰਨ ਪੰਜਾਬੀ ਨੌਜਵਾਨ ਮਾਰੇ ਗਏ ਹਨ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਜੀਪ ਡੂੰਘੀ ਖੱਡ ਵਿੱਚ ਜਾ ਡਿੱਗੀ। ਜਾਣਕਾਰੀ ਮੁਤਾਬਕ ਇੱਥੇ ਮੰਡੀ-ਬਜੌਰਾ ਵਾਇਆ ਕਟੌਲਾ ਹਾਈਵੇਅ 'ਤੇ ਦ੍ਰੰਗ 'ਚ ਟੀਹਰੀ ਨੇੜੇ 300 ਮੀਟਰ ਡੂੰਘੀ ਖਾਈ 'ਚ ਜੀਪ ਡਿੱਗ ਗਈ।
ਪੁਲਿਸ ਨੇ ਲਾਸ਼ਾਂ ਕੱਢ ਲਈਆਂ ਹਨ ਤੇ ਮ੍ਰਿਤਕਾਂ ਦੀ ਸ਼ਨਾਖਤ ਕੀਤੀ ਗਈ।ਤਿੰਨੋਂ ਨੌਜਵਾਨ ਪੰਜਾਬ ਦੇ ਰਹਿਣ ਵਾਲੇ ਸਨ ਅਤੇ ਖੋਆ-ਪਨੀਰ ਦਾ ਕਾਰੋਬਾਰ ਕਰਦੇ ਸਨ। ਤਿੰਨੋਂ ਨੌਜਵਾਨ ਮਨਾਲੀ ਵਿੱਚ ਸਪਲਾਈ ਦੇਣ ਤੋਂ ਬਾਅਦ ਵਾਪਸ ਪੰਜਾਬ ਪਰਤ ਰਹੇ ਸਨ।