ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ 6 ਅਪ੍ਰੈਲ ਨੂੰ ਜੈਪੁਰ 'ਚ ਜਨ ਸਭਾ ਕਰਨਗੇ। ਕਾਂਗਰਸ ਸੋਨੀਆ ਗਾਂਧੀ ਸਮੇਤ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਚੋਣ ਮਨੋਰਥ ਪੱਤਰ ਵੀ ਜਾਰੀ ਕਰੇਗੀ।
ਇਸ ਦੌਰਾਨ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਵੀ ਮੌਜੂਦ ਰਹਿਣਗੇ। ਸੋਨੀਆ ਦੇ ਦੌਰੇ ਨੂੰ ਲੈ ਕੇ ਵੀਰਵਾਰ ਨੂੰ ਪ੍ਰਦੇਸ਼ ਕਾਂਗਰਸ ਦੇ ਵਾਰ ਰੂਮ 'ਚ ਸੀਨੀਅਰ ਨੇਤਾਵਾਂ ਦੀ ਬੈਠਕ ਹੋਈ।