ਨਿਉਯਾਰਕ : ਇਕ ਵਾਰ ਫਿਰ ਤੋਂ ਅਮਰੀਕਾ ਵਿਚ ਕੋਰੋਨਾ ਪੀੜਤਾਂ ਦੀ ਸੰਖਿਆ ਵਧੀ ਹੈ। ਬੀਤੇ ਕਲ ਅਮਰੀਕਾ ਵਿੱਚ 22, 802 ਨਵੇਂ ਕੇਸ ਸਾਹਮਣੇ ਆਏ ਅਤੇ 1, 630 ਕੋਰੋਨਾ ਪੀੜਤਾਂ ਦੀ ਮੌਤ ਹੋ ਗਈ ਹੈ। ਜਦਕਿ ਇਕ ਦਿਨ ਪਹਿਲਾਂ ਹੀ, ਅਮਰੀਕਾ 'ਚ 18, 196 ਨਵੇਂ ਕੇਸ ਆਏ ਸਨ ਅਤੇ 1, 008 ਲੋਕਾਂ ਦੀ ਮੌਤ ਹੋਈ ਸੀ। ਇਥੇ ਕੋਰੋਨਾ ਤੋਂ 14 ਲੱਖ ਤੋਂ ਵੱਧ ਲੋਕ ਪ੍ਰਭਾਵਤ ਹੋਏ ਹਨ। ਨਿਊਯਾਰਕ, ਨਿਊਜਰਸੀ, ਕੈਲੀਫੋਰਨੀਆ 'ਚ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਅਮਰੀਕਾ ਦੇ ਨਿਊਯਾਰਕ ਸਿਟੀ 'ਚ ਸਭ ਤੋਂ ਵੱਧ 348, 655 ਮਾਮਲੇ ਸਾਹਮਣੇ ਆਏ ਹਨ। ਇਕੱਲੇ ਨਿਊਯਾਰਕ 'ਚ ਹੀ 27, 175 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਨਿਊਜਰਸੀ ਵਿੱਚ 142, 079 ਕੋਰੋਨਾ ਮਰੀਜ਼ਾਂ ਵਿੱਚੋਂ 9, 541 ਲੋਕਾਂ ਦੀ ਮੌਤ ਹੋ ਗਈ।