ਨਵੀਂ ਦਿੱਲੀ : ਭਾਰਤ ਦੀ ਰਾਜਧਾਨੀ ਦਿੱਲੀ ਵਿਚ 24 ਘੰਟਿਆਂ ਦੌਰਾਨ 472 ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਮਰੀਜ਼ਾਂ ਦੀ ਕੁੱਲ ਗਿਣਤੀ 8 ਹਜ਼ਾਰ ਤੋਂ ਟੱਪ ਗਈ ਹੈ। ਸਿਹਤ ਮੰਤਰਾਲੇ ਵਲੋਂ ਦਿੱਤੀ ਜਾਣਕਾਰੀ ਅਨੁਸਾਰ 472 ਨਵੇਂ ਮਾਮਲਿਆਂ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 8470 'ਤੇ ਪਹੁੰਚ ਗਈ। ਇਸ ਦੌਰਾਨ 2 ਹੋਰ ਮਰੀਜ਼ਾਂ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ 115 ਹੋ ਗਈ।