ਚੰਡੀਗੜ : ਚੰਡੀਗੜ• ਪ੍ਰਸ਼ਾਸਨ ਨੇ ਸਕੂਲਾਂ ਦੀਆਂ ਗ਼ਰਮੀਆਂ ਦੀਆਂ ਛੁੱਟੀਆਂ ਨੂੰ ਹੋਰ ਅੱਗੇ ਵਧਾ ਦਿਤਾ ਹੈ। ਪਹਿਲਾਂ ਚੰਡੀਗੜ• ਪ੍ਰਸ਼ਾਸਨ ਵੱਲੋਂ ਸਰਕਾਰੀ, ਸਰਕਾਰੀ ਏਡਿਡ ਸਕੂਲਾਂ ਦੇ ਬੱਚਿਆਂ ਨੂੰ 15 ਅਪ੍ਰੈਲ ਤੋਂ 14 ਮਈ ਤੱਕ ਗਰਮੀਆਂ ਦੀਆਂ ਛੁੱਟੀਆਂ ਕਰਨ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਸੀ ਪਰ ਹੁਣ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਅਗਲੇ ਹੁਕਮਾਂ ਤੱਕ ਗਰਮੀਆਂ ਦੀਆਂ ਛੁੱਟੀਆਂ 'ਚ ਵਾਧਾ ਕਰ ਦਿੱਤਾ ਗਿਆ ਹੈ। ਇਹ ਵਾਧਾ ਕਦੋਂ ਤਕ ਕੀਤਾ ਗਿਆ ਇਸ ਬਾਰੇ ਬਾਅਦ ਵਿਚ ਜਾਣਕਾਰੀ ਦਿਤੀ ਜਾਵੇਗੀ। ਦੱਸਣਯੋਗ ਹੈ ਕਿ ਸ਼ਹਿਰ 'ਚ ਲਗਾਤਾਰ ਕੋਰੋਨਾ ਵਾਇਰਸ ਦੇ ਮਰੀਜ਼ ਵੱਧਦੇ ਜਾ ਰਹੇ ਹਨ। ਹੁਣ ਤੱਕ ਸ਼ਹਿਰ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 191 ਤੱਕ ਪੁੱਜ ਗਈ ਹੈ।