ਨਵੀਂ ਦਿੱਲੀ : ਕੇਂਦਰ ਸਰਕਾਰ ਹੁਣ ਦੇਸ਼ ਭਰ ਦੇ ਪ੍ਰਵਾਸੀ ਮਜ਼ਦੂਰਾਂ ਨੂੰ ਮੁਫਤ ਅਨਾਜ ਮੁਹੱਈਆ ਕਰਵਾਏਗੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਆਰਥਿਕ ਪੈਕੇਜ ਦੇ ਦੂਜੇ ਹਿੱਸੇ ਦੀ ਘੋਸ਼ਣਾ ਦੌਰਾਨ ਐਲਾਨ ਕੀਤਾ ਕਿ ਕੇਂਦਰ ਸਰਕਾਰ ਹੁਣ ਅਗਲੇ ਦੋ ਮਹੀਨਿਆਂ ਲਈ ਇਨ੍ਹਾਂ ਸਾਰੇ ਮਜ਼ਦੂਰਾਂ ਨੂੰ ਮੁਫਤ ਅਨਾਜ ਮੁਹੱਈਆ ਕਰਵਾਏਗੀ। ਇਸ ਨਾਲ ਤਕਰੀਬਨ 8 ਕਰੋੜ ਪ੍ਰਵਾਸੀ ਕਾਮੇ ਸਿੱਧੇ ਸਮੇਂ ਤੇ ਭੋਜਨ ਪ੍ਰਾਪਤ ਕਰ ਸਕਣਗੇ। ਵਿੱਤ ਮੰਤਰੀ ਨੇ ਕਿਹਾ ਕਿ ਸਾਰੇ ਰਾਜਾਂ ਦੇ ਪਰਵਾਸੀ ਮਜ਼ਦੂਰਾਂ ਨੂੰ ਮੁਫਤ ਅਨਾਜ ਦਿੱਤਾ ਜਾਵੇਗਾ। ਇਸ ਵਿੱਚ ਉਹ ਵਰਕਰ ਵੀ ਸ਼ਾਮਲ ਹੋਣਗੇ ਜਿਨ੍ਹਾਂ ਕੋਲ ਰਾਸ਼ਨ ਕਾਰਡ ਨਹੀਂ ਹੈ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ) ਤਹਿਤ ਰਜਿਸਟਰਡ ਨਹੀਂ ਹਨ। ਵਿੱਤ ਮੰਤਰੀ ਨੇ ਕਿਹਾ ਕਿ ਸਾਰੇ ਪ੍ਰਵਾਸੀ ਮਜ਼ਦੂਰਾਂ ਨੂੰ ਪ੍ਰਤੀ ਵਿਅਕਤੀ 5 ਕਿਲੋ ਅਨਾਜ ਅਤੇ ਪ੍ਰਤੀ ਪਰਿਵਾਰ 1 ਕਿਲੋ ਗ੍ਰਾਮ ਦਿੱਤਾ ਜਾਵੇਗਾ। ਇਹ ਇਨ੍ਹਾਂ ਲੋਕਾਂ ਨੂੰ ਲਗਾਤਾਰ ਦੋ ਮਹੀਨਿਆਂ ਲਈ ਉਪਲਬਧ ਕਰਵਾਏਗਾ।
ਕੇਂਦਰ ਸਰਕਾਰ ਦੇ ਇਸ ਕਦਮ ਦਾ ਸਿੱਧੇ ਤੌਰ 'ਤੇ ਕੁੱਲ 8 ਕਰੋੜ ਪ੍ਰਵਾਸੀ ਮਜ਼ਦੂਰਾਂ ਨੂੰ ਲਾਭ ਹੋਵੇਗਾ। ਦੋ ਮਹੀਨਿਆਂ ਵਿੱਚ, ਕੇਂਦਰ ਸਰਕਾਰ ਇਸ ਉੱਤੇ ਕੁੱਲ 3, 500 ਕਰੋੜ ਰੁਪਏ ਖਰਚ ਕਰੇਗੀ। ਇਸ ਸਾਰੇ ਖਰਚੇ ਦਾ ਭਾਰ ਕੇਂਦਰ ਸਰਕਾਰ ਸਹਿਣ ਕਰੇਗੀ।