ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਚੋਣ ਡਿਊਟੀ 'ਤੇ ਤਾਇਨਾਤ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਦੇ ਇੱਕ 32 ਸਾਲਾ ਸਿਪਾਹੀ ਦੀ ਸ਼ੁੱਕਰਵਾਰ ਨੂੰ ਮੌਤ ਹੋ ਗਈ।
ਏਜੰਸੀ ਮੁਤਾਬਕ ਪੁਲਸ ਨੇ ਦੱਸਿਆ ਕਿ ਅੰਡਰ ਬੈਰਲ ਗ੍ਰੇਨੇਡ ਲਾਂਚਰ (UBGL) ਦਾ ਇਕ ਗੋਲਾ ਅਚਾਨਕ ਫਟ ਗਿਆ, ਜਿਸ 'ਚ ਕਾਂਸਟੇਬਲ ਦੇਵੇਂਦਰ ਕੁਮਾਰ ਜ਼ਖਮੀ ਹੋ ਗਿਆ।
ਇਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਜਗਦਲਪੁਰ ਮੈਡੀਕਲ ਕਾਲਜ ਲਿਜਾਇਆ ਗਿਆ, ਜਿੱਥੇ ਉਹ ਸ਼ਹੀਦ ਹੋ ਗਏ।