ਬਾਗਪਤ 'ਚ ਜਨ ਸਭਾ 'ਚ ਯੂਪੀ ਦੇ ਸੀਐੱਮ ਯੋਗੀ ਆਦਿਤਿਆਨਾਥ ਨੇ ਕਿਹਾ, ਕਾਂਗਰਸ ਦੇ ਚੋਣ ਮਨੋਰਥ ਪੱਤਰ 'ਚ ਦੋ ਚੀਜ਼ਾਂ ਨਜ਼ਰ ਆ ਰਹੀਆਂ ਹਨ। ਪਹਿਲਾ- ਕਾਂਗਰਸ ਦਾ ਕਹਿਣਾ ਹੈ ਕਿ ਉਹ ਸ਼ਰੀਆ ਕਾਨੂੰਨ ਲਾਗੂ ਕਰੇਗੀ। ਇਸ ਦਾ ਮਤਲਬ ਹੈ ਕਿ ਉਹ ਬਾਬਾ ਸਾਹਿਬ ਅੰਬੇਡਕਰ ਦੁਆਰਾ ਬਣਾਏ ਸੰਵਿਧਾਨ ਲਈ ਖ਼ਤਰਾ ਪੈਦਾ ਕਰਨਾ ਚਾਹੁੰਦੇ ਹਨ। ਤਾਲਿਬਾਨ ਦਾ ਰਾਜ ਥੋਪਣਾ ਚਾਹੁੰਦੇ ਹਨ। ਉਸ ਦਾ ਮੈਨੀਫੈਸਟੋ ਕਹਿੰਦਾ ਹੈ ਕਿ ਉਹ ਗਰੀਬੀ ਨੂੰ ਖਤਮ ਕਰੇਗਾ। ਉਹ ਧੀਆਂ, ਭੈਣਾਂ ਅਤੇ ਮਾਵਾਂ ਦੇ ਗਹਿਣੇ ਜ਼ਬਤ ਕਰਨ ਦੀ ਸਾਜ਼ਿਸ਼ ਰਚ ਰਹੇ ਹਨ।