ਬਿਹਾਰ ਦੇ ਦਰਭੰਗਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਵੀਰਵਾਰ ਦੇਰ ਰਾਤ ਇੱਕ ਘਰ ਨੂੰ ਅੱਗ ਲੱਗ ਗਈ। ਇਸ ਘਟਨਾ ਵਿੱਚ ਇੱਕੋ ਪਰਿਵਾਰ ਦੇ ਛੇ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਬੱਚੇ ਸ਼ਾਮਲ ਹਨ।ਪੁਲਿਸ ਅਨੁਸਾਰ ਅੰਟੋਰ ਪਿੰਡ ਵਿੱਚ ਦੇਰ ਰਾਤ ਇੱਕ ਵਿਆਹ ਸਮਾਗਮ ਵਿੱਚ ਆਤਿਸ਼ਬਾਜ਼ੀ ਚਲਾਈ ਜਾ ਰਹੀ ਸੀ। ਦੱਸਿਆ ਜਾਂਦਾ ਹੈ ਕਿ ਇਸ ਆਤਿਸ਼ਬਾਜ਼ੀ ਦੀ ਚੰਗਿਆੜੀ ਕਾਰਨ ਘਰ ਨੂੰ ਅੱਗ ਲੱਗ ਗਈ।
ਇਸ ਦੌਰਾਨ ਘਰ 'ਚ ਰੱਖੇ ਰਸੋਈ ਗੈਸ ਸਿਲੰਡਰ 'ਚ ਧਮਾਕਾ ਹੋ ਗਿਆ ਅਤੇ ਕੁਝ ਹੀ ਸਮੇਂ 'ਚ ਅੱਗ ਪੂਰੇ ਘਰ 'ਚ ਫੈਲ ਗਈ। ਇਸ ਘਟਨਾ ਵਿੱਚ ਇੱਕੋ ਪਰਿਵਾਰ ਦੇ ਛੇ ਲੋਕਾਂ ਦੀ ਮੌਤ ਹੋ ਗਈ। ਬਹੇਰਾ ਥਾਣਾ ਇੰਚਾਰਜ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਮਰਨ ਵਾਲਿਆਂ 'ਚ ਸੁਨੀਲ ਕੁਮਾਰ, ਲਾਲੀ ਦੇਵੀ ਅਤੇ ਕੰਚਨ ਦੇਵੀ ਸਮੇਤ ਤਿੰਨ ਨਾਬਾਲਗ ਬੱਚੇ ਸ਼ਾਮਲ ਹਨ।ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ਼ ਭੇਜ ਦਿੱਤਾ ਗਿਆ ਹੈ। ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।