ਰਾਜਸਥਾਨ ਦੇ ਬੂੰਦੀ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਤਿੰਨੋਂ ਆਪਣੇ ਆਪ ਨੂੰ ਮੀਂਹ ਤੋਂ ਬਚਾਉਣ ਲਈ ਇਕ ਦਰੱਖਤ ਹੇਠਾਂ ਖੜ੍ਹੇ ਸਨ। ਇਸ ਦੌਰਾਨ ਤੇਜ਼ ਮੀਂਹ ਅਤੇ ਬਿਜਲੀ ਡਿੱਗਣ ਕਾਰਨ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।