Friday, November 22, 2024
 

ਚੰਡੀਗੜ੍ਹ / ਮੋਹਾਲੀ

ਚੰਡੀਗੜ੍ਹ : ਕੋਰੋਨਾ ਨੂੰ ਹਰਾਉਣ ਵਾਲੇ ਮਰੀਜ਼ ਦੇ ਘਰ ਪਰਤਣ 'ਤੇ ਮਿਲੀ ਸਜ਼ਾ

May 15, 2020 06:57 PM
ਚੰਡੀਗੜ੍ਹ : ਚੰਡੀਗੜ੍ਹ ਵਿੱਚ ਇੱਕ ਮਰੀਜ਼ ਵੱਲੋਂ ਕੋਰੋਨਾ ਨੂੰ ਹਰਾਉਣ ਮਗਰੋਂ ਘਰ ਪਰਤਣ 'ਤੇ ਲੋਕ ਇੰਨੇ ਖੁਸ਼ ਹੋ ਗਏ ਕਿ ਉਹ ਸੋਸ਼ਲ ਡਿਸਟੈਂਸਿੰਗ (social distancing) ਨੂੰ ਭੁੱਲ ਗਏ ਅਤੇ ਉਨ੍ਹਾਂ ਨੇ ਜਮ ਕੇ ਭੰਗੜੇ ਪਾਏ ਰਾਮ ਦਰਬਾਰ ਵਿਖੇ ਵਾਪਰੀ ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈ ਇਸ 'ਤੇ ਪੁਲਿਸ ਨੇ 25 ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਇਸ ਤੋਂ ਇਲਾਵਾ ਰਾਮ ਦਰਬਾਰ ਫ਼ੇਜ਼-2 'ਚ ਗਸ਼ਤ ਕਰਨ ਵਾਲੇ ਪੁਲਿਸ ਅਧਿਕਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਦੀ ਸਿਫ਼ਾਰਸ਼ ਵੀ ਕੀਤੀ ਗਈ ਹੈ। ਹਾਲਾਂਕਿ ਅਜੇ ਤੱਕ ਪੁਲਿਸ ਵੱਲੋਂ ਇਸ ਮਾਮਲੇ 'ਚ ਕੋਈ ਗ੍ਰਿਫ਼ਤਾਰੀ  (arrest) ਨਹੀਂ ਕੀਤੀ ਗਈ ਹੈ।
  • ਘਰ ਪਰਤਣ 'ਤੇ ਪਏ ਭੰਗੜੇ
  • ਸੋਸ਼ਲ ਡਿਸਟੈਂਸਿੰਗ ਵੀ ਭੁੱਲੇ ਲੋਕ
  • 25 ਵਿਅਕਤੀਆਂ ਵਿਰੁੱਧ ਕੇਸ ਦਰਜ
 
ਆਪਣੇ ਅਧਿਕਾਰਤ ਬਿਆਨ ਵਿੱਚ ਪੁਲਿਸ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਵਾਇਰਸ ਵੀਡੀਓ ਦੇ ਅਧਾਰ 'ਤੇ ਅਣਪਛਾਤੇ ਲੋਕਾਂ ਵਿਰੁੱਧ ਧਾਰਾ 188 (ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ) ਅਤੇ ਧਾਰਾ 269 (ਲਾਪਰਵਾਹੀ ਨਾਲ ਬਿਮਾਰੀ ਦੇ ਸੰਕਰਮਣ ਨੂੰ ਫੈਲਾਉਣ) ਅਤੇ ਧਾਰਾ 270 (ਖ਼ਤਰਨਾਕ ਕੰਮ, ਜੋ ਜਾਨਲੇਵਾ ਬਿਮਾਰੀ ਦੇ ਸੰਕਰਮਣ ਨੂੰ ਫੈਲਾਉਣ ਦੀ ਸੰਭਾਵਨਾ ਹੈ) ਤਹਿਤ ਮਾਮਲਾ ਦਰਜ ਕੀਤਾ ਹੈ। ਦੱਸ ਦੇਈਏ ਕਿ ਰਾਮ ਦਰਬਾਰ 'ਚ ਜਿਹੜੇ ਇਲਾਕੇ 'ਚ ਕੋਰੋਨਾ ਪਾਜ਼ੀਟਿਵ (corona positive) ਮਰੀਜ਼ ਮਿਲਿਆ ਸੀ, ਉਸ ਨੂੰ ਸੀਲ (seal) ਕਰ ਦਿੱਤਾ ਗਿਆ ਸੀ। ਪੁਲਿਸ ਨੇ ਭੀੜ 'ਚ ਸ਼ਾਮਲ ਲੋਕਾਂ ਦੀ ਪਛਾਣ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।
ਚੰਡੀਗੜ੍ਹ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੀਲਾਂਬਰੀ ਜਗਾਦਲੇ ਨੇ ਕਿਹਾ ਕਿ ਮੌਕੇ 'ਤੇ 20 ਤੋਂ ਵੱਧ ਲੋਕ ਇਕੱਠੇ ਹੋਏ ਸਨ, ਜੋ ਕਿ ਕਾਨੂੰਨ ਦੀ ਉਲੰਘਣਾ ਹੈ। ਇਸ ਤੋਂ ਇਲਾਵਾ ਡਿਊਟੀ 'ਚ ਲਾਪਰਵਾਹੀ ਵਰਤਣ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ  ਸੈਕਟਰ-31 ਦੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗਸ਼ਤ ਕਰ ਰਹੇ ਪੁਲਿਸ (police) ਮੁਲਾਜ਼ਮਾਂ ਵਿਰੁੱਧ ਵਿਭਾਗੀ ਕਾਰਵਾਈ ਦੀ ਸਿਫਾਰਸ਼ ਕੀਤੀ ਗਈ ਹੈ, ਜੋ ਉੱਥੇ ਖੜੇ ਸਨ ਅਤੇ ਕੋਵਿਡ ਮਰੀਜ਼ ਦੀ ਵਾਪਸੀ ਬਾਰੇ ਥਾਣੇ ਨੂੰ ਸੂਚਿਤ ਨਹੀਂ ਕੀਤਾ।
 

Have something to say? Post your comment

Subscribe