ਯੂਪੀ ਦੇ ਇਟਾਵਾ ਵਿੱਚ ਇੱਕ 25 ਸਾਲਾ ਔਰਤ ਨੇ ਆਪਣੇ ਪੰਜ ਸਾਲ ਦੇ ਬੇਟੇ ਨੂੰ ਗੋਦ ਵਿੱਚ ਲੈ ਕੇ ਰੇਲ ਗੱਡੀ ਅੱਗੇ ਛਾਲ ਮਾਰ ਦਿੱਤੀ। ਇਸ ਕਾਰਨ ਦੋਵਾਂ ਦੀ ਜਾਨ ਚਲੀ ਗਈ। ਸੂਚਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਦਾ ਕਹਿਣਾ ਹੈ ਕਿ ਰਿਪੋਰਟ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।