ਸਮਾਜਵਾਦੀ ਪਾਰਟੀ ਦੇ ਮੁਖੀ ਅਤੇ ਯੂਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਕਿਹਾ ਕਿ ਸਾਡੀ ਸਰਕਾਰ ਆਉਣ 'ਤੇ ਅਸੀਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਾਂਗੇ। ਜੇਕਰ ਉਹ ਅਮੀਰ ਲੋਕਾਂ ਦੇ 16 ਲੱਖ ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰ ਸਕਦੇ ਹਨ ਤਾਂ ਅਸੀਂ ਲੱਖਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰ ਦੇਵਾਂਗੇ।