ਫ਼ਿਰੋਜ਼ਪੁਰ : ਕੋਰੋਨਾ ਦੀ ਇਕ ਵਾਰ ਤਾਂ ਮਾਰ ਪੂਰੇ ਜ਼ੋਰ ਨਾਲ ਪਈ ਸੀ ਪਰ ਹੁਣ ਲਗਦਾ ਹੈ ਕਿ ਕੁੱਝ ਰਾਹਤ ਮਿਲ ਰਹੀ ਹੈ। ਦਸਣਯੋਗ ਹੈ ਕਿ ਫ਼ਿਰੋਜ਼ਪੁਰ ਵਿਚ ਆਖਰੀ ਤਿੰਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਰਿਪੋਰਟ ਵੀ ਨੈਗੇਟਿਵ ਆ ਗਈ ਹੈ। ਇਸ ਦੇ ਨਾਲ ਹੀ ਫਿਰੋਜ਼ਪੁਰ ਕੋਰੋਨਾ ਮੁਕਤ ਹੋ ਗਿਆ ਹੈ। ਤਿੰਨੇ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ•ਾਂ ਨੂੰ ਘਰ ਭੇਜ ਦਿੱਤਾ ਗਿਆ। ਦੂਜੇ ਪਾਸੇ ਇਕ ਕੋਰੋਨਾ ਪਾਜ਼ੇਟਿਵ ਵਿਅਕਤੀ ਦੀ ਮੌਤ ਹੋ ਚੁੱਕੀ ਹੈ। ਜਦਕਿ ਸ਼ੁੱਕਰਵਾਰ ਨੂੰ 39 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਉਣ 'ਤੇ ਉਨ•ਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ। ਜਦਕਿ ਤਿੰਨ ਬਚੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਰਿਪੋਰਟ ਅੱਜ ਨੈਗੇਟਿਵ ਆਉਣ 'ਤੇ ਉਨ•ਾਂ ਨੂੰ ਵੀ ਘਰ ਭੇਜ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਸਿਹਤ ਵਿਭਾਗ ਦੀ ਟੀਮ ਵਲੋਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੇ ਠੀਕ ਹੋਣ 'ਤੇ ਉਨ•ਾਂ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਹੁਣ ਫਿਰੋਜ਼ਪੁਰ ਵਿਚ ਕੋਈ ਵੀ ਕੋਰੋਨਾ ਵਾਇਰਸ ਦਾ ਮਰੀਜ਼ ਨਹੀਂ ਹੈ।