ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਉੱਤਰ ਪ੍ਰਦੇਸ਼ ਅਤੇ ਉੜੀਸਾ ਵਿੱਚ ਚੋਣ ਪ੍ਰਚਾਰ ਕਰਨਗੇ। ਖੜਗੇ ਅੱਜ ਸਵੇਰੇ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਪ੍ਰੈੱਸ ਕਾਨਫਰੰਸ ਕਰਨਗੇ, ਜਿਸ ਤੋਂ ਬਾਅਦ ਦੁਪਹਿਰ ਕਰੀਬ ਡੇਢ ਵਜੇ ਰਾਏਬਰੇਲੀ 'ਚ ਜਨ ਸਭਾ ਕਰਨਗੇ। ਉੜੀਸਾ ਦੇ ਬੋਲਾਂਗੀਰ 'ਚ ਕਾਂਗਰਸ ਸੰਸਦ ਰਾਹੁਲ ਗਾਂਧੀ ਰੈਲੀ ਕਰਨਗੇ।