ਲੋਕ ਸਭਾ ਚੋਣਾਂ ਦੇ ਆਖਰੀ ਤਿੰਨ ਪੜਾਵਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਵਾਇਨਾਡ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਸਮੇਤ ਚੋਟੀ ਦੇ ਪ੍ਰਚਾਰਕ ਉੱਤਰ ਪ੍ਰਦੇਸ਼ ਵਿੱਚ ਜਨਤਕ ਮੀਟਿੰਗਾਂ ਕਰਨਗੇ।
ਪ੍ਰਧਾਨ ਮੰਤਰੀ ਸਵੇਰੇ ਬਾਰਾਬੰਕੀ, ਦੁਪਹਿਰ 12 ਵਜੇ ਫਤਿਹਪੁਰ ਅਤੇ ਦੁਪਹਿਰ 1 ਵਜੇ ਹਮੀਰਪੁਰ 'ਚ ਜਨ ਸਭਾਵਾਂ ਨੂੰ ਸੰਬੋਧਨ ਕਰਨ ਵਾਲੇ ਹਨ। ਇਸ ਤੋਂ ਬਾਅਦ ਪੀਐਮ ਮੁੰਬਈ ਦੇ ਸ਼ਿਵਾਜੀ ਪਾਰਕ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨ ਲਈ ਮਹਾਰਾਸ਼ਟਰ ਜਾਣਗੇ।ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੁਪਹਿਰ 1:30 ਵਜੇ ਅਮੇਠੀ ਵਿੱਚ ਜਨਤਕ ਰੈਲੀ ਕਰਨਗੇ।
ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਵੀ ਦੁਪਹਿਰ ਕਰੀਬ 12:30 ਵਜੇ ਅਮੇਠੀ 'ਚ ਸਾਂਝੀ ਰੈਲੀ ਕਰਨਗੇ।ਗ੍ਰਹਿ ਮੰਤਰੀ ਸ਼ਾਹ ਉੜੀਸਾ ਦੇ ਸੁੰਦਰਗੜ੍ਹ ਵਿੱਚ ਦੁਪਹਿਰ 3:30 ਵਜੇ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਉਹ ਸ਼ਾਮ 5:15 ਵਜੇ ਰੋਡ ਸ਼ੋਅ ਲਈ ਝਾਰਖੰਡ ਦੀ ਰਾਜਧਾਨੀ ਰਾਂਚੀ ਜਾਣਗੇ।ਸੋਨੀਆ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੇ ਨਾਲ ਰਾਹੁਲ ਗਾਂਧੀ ਅਤੇ ਅਖਿਲੇਸ਼ ਯਾਦਵ ਲਗਭਗ 3 ਵਜੇ ਰਾਏਬਰੇਲੀ ਵਿੱਚ ਇੱਕ ਰੈਲੀ ਨੂੰ ਸੰਬੋਧਿਤ ਕਰਨਗੇ।ਲਖਨਊ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਇਕ ਜਨ ਸਭਾ ਨੂੰ ਸੰਬੋਧਿਤ ਕਰਨਗੇ, ਜਦਕਿ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਸ਼ਾਮ ਕਰੀਬ 6 ਵਜੇ ਰੋਡ ਸ਼ੋਅ ਕਰਨਗੇ।