ਉੱਤਰ ਪ੍ਰਦੇਸ਼ ਦੇ ਬਰੇਲੀ 'ਚ ਦਿੱਲੀ ਤੋਂ ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ ਫਲਾਈਓਵਰ ਤੋਂ ਹੇਠਾਂ ਡਿੱਗ ਗਈ। ਬੱਸ ਵਿੱਚ ਸਵਾਰ ਦੋ ਦਰਜਨ ਲੋਕ ਜ਼ਖ਼ਮੀ ਹੋ ਗਏ ਅਤੇ ਇੱਕ ਦੀ ਮੌਤ ਹੋ ਗਈ। ਸੂਚਨਾ 'ਤੇ ਸਥਾਨਕ ਪੁਲਸ ਨੇ ਪਹੁੰਚ ਕੇ ਸਾਰੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਜ਼ਿਲਾ ਹਸਪਤਾਲ ਪਹੁੰਚਾਇਆ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।