ਰਾਜਧਾਨੀ ਦਿੱਲੀ ਦੇ ਰੋਹਿਣੀ ਇਲਾਕੇ 'ਚ ਸਥਿਤ M2K ਮਾਲ 'ਚ ਭਿਆਨਕ ਅੱਗ ਲੱਗ ਗਈ ਹੈ। ਅੱਗ 'ਤੇ ਕਾਬੂ ਪਾਉਣ ਲਈ 12 ਫਾਇਰ ਟੈਂਡਰ ਮੌਕੇ 'ਤੇ ਮੌਜੂਦ ਹਨ। ਹਾਲਾਂਕਿ ਅੱਗ 'ਤੇ ਅਜੇ ਤੱਕ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਇਸ ਤੋਂ ਇਲਾਵਾ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।