Friday, January 03, 2025
 

ਨਵੀ ਦਿੱਲੀ

ਮੇਰੇ ਬੁੱਢੇ ਮਾਂ-ਬਾਪ ਤੋਂ ਪੁੱਛਗਿਛ ਕਰਨ ਲਈ ਪੁਲਿਸ ਆਵੇਗੀ : ਕੇਜਰੀਵਾਲ

May 23, 2024 09:04 AM

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਪੁਲਸ ਵੀਰਵਾਰ ਨੂੰ ਉਨ੍ਹਾਂ ਦੇ ਬਜ਼ੁਰਗ ਮਾਤਾ-ਪਿਤਾ ਤੋਂ ਪੁੱਛਗਿੱਛ ਕਰਨ ਲਈ ਆਵੇਗੀ।ਮੁੱਖ ਮੰਤਰੀ ਨੇ ਪੁੱਛਗਿੱਛ ਦਾ ਕਾਰਨ ਨਹੀਂ ਦੱਸਿਆ, ਪਰ ਖਦਸ਼ਾ ਹੈ ਕਿ 'ਆਪ' ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ 'ਤੇ ਕਥਿਤ ਕੁੱਟਮਾਰ ਦੇ ਮਾਮਲੇ 'ਚ ਪੁਲਸ ਉਨ੍ਹਾਂ ਦੀ ਰਿਹਾਇਸ਼ 'ਤੇ ਆਵੇਗੀ।

ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 'ਐਕਸ' 'ਤੇ ਪੋਸਟ ਕਰਦੇ ਹੋਏ ਕਿਹਾ ਕਿ ਕੱਲ੍ਹ ਦਿੱਲੀ ਪੁਲਿਸ ਮੇਰੇ ਬੁੱਢੇ ਅਤੇ ਬਿਮਾਰ ਮਾਤਾ-ਪਿਤਾ ਤੋਂ ਪੁੱਛਗਿੱਛ ਕਰਨ ਲਈ ਆਵੇਗੀ। 

ਜ਼ਿਕਰਯੋਗ ਹੈ ਕਿ ਸਵਾਤੀ ਮਾਲੀਵਾਲ ਨੇ ਦੋਸ਼ ਲਾਇਆ ਹੈ ਕਿ ਜਦੋਂ ਉਹ 13 ਮਈ ਨੂੰ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਗਈ ਤਾਂ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ ਰਿਸ਼ਵ ਕੁਮਾਰ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ।ਪੁਲੀਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਰਿਸ਼ਵ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

 

Have something to say? Post your comment

 
 
 
 
 
Subscribe