ਗਰਮੀ ਨਾਲ ਝੁਲਸ ਰਹੇ ਦਿੱਲੀ ਦੇ ਲੋਕ ਹੁਣ ਪਾਣੀ ਦੀ ਕਿੱਲਤ ਨਾਲ ਜੂਝ ਰਹੇ ਹਨ। ਇਸ ਨਾਲ ਸਰਕਾਰ ਦੇ ਨਾਲ-ਨਾਲ ਆਮ ਲੋਕਾਂ ਦੀ ਵੀ ਚਿੰਤਾ ਵਧ ਗਈ ਹੈ। ਦਿੱਲੀ ਦੇ ਜਲ ਮੰਤਰੀ ਆਤਿਸ਼ੀ ਹਾਲਾਤ ਦਾ ਜਾਇਜ਼ਾ ਲੈਣ ਲਈ ਦੁਪਹਿਰ 12.30 ਵਜੇ ਵਜ਼ੀਰਾਬਾਦ ਵਾਟਰ ਟਰੀਟਮੈਂਟ ਪਲਾਂਟ ਜਾਣਗੇ। ਦਿੱਲੀ ਵਿੱਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਔਸਤ ਤੋਂ ਹੇਠਾਂ ਪਹੁੰਚ ਗਿਆ ਹੈ। ਕੱਲ੍ਹ ਯਮੁਨਾ ਦੇ ਪਾਣੀ ਦਾ ਪੱਧਰ 669 ਫੁੱਟ ਦਰਜ ਕੀਤਾ ਗਿਆ ਸੀ। ਕਈ ਇਲਾਕਿਆਂ 'ਚ ਪਾਣੀ ਦੀ ਕਮੀ ਹੋ ਗਈ ਹੈ, ਜਿਸ ਕਾਰਨ ਦਿੱਲੀ ਸਰਕਾਰ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਦੇ ਚਲਾਨ ਅਤੇ ਜੁਰਮਾਨੇ ਕਰਨ 'ਤੇ ਵੀ ਵਿਚਾਰ ਕਰ ਰਹੀ ਹੈ।