ਦਿੱਲੀ ਸਰਕਾਰ ਨੇ ਪਾਣੀ ਦੀ ਕਮੀ ਨੂੰ ਲੈ ਕੇ ਹੰਗਾਮੀ ਮੀਟਿੰਗ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਤੋਂ ਘੱਟ ਪਾਣੀ ਮਿਲਣ ਕਾਰਨ ਦਿੱਲੀ ਨੂੰ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਤਰੀ ਆਤਿਸ਼ੀ ਅਤੇ ਸੌਰਭ ਭਾਰਦਵਾਜ 12 ਵਜੇ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਮੁੱਖ ਸਕੱਤਰ ਸਮੇਤ ਸਾਰੇ ਸੀਨੀਅਰ ਅਧਿਕਾਰੀ ਮੌਜੂਦ ਰਹਿਣਗੇ।