ਰਿਕਾਰਡ ਤਾਪਮਾਨ ਦੇ ਵਿਚਕਾਰ ਦਿੱਲੀ ਵਿੱਚ ਪਾਣੀ ਦਾ ਸੰਕਟ ਹੈ। ਇਸ ਕਾਰਨ ਦਿੱਲੀ ਦੇ ਕਈ ਇਲਾਕਿਆਂ ਵਿੱਚ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਣੀ ਲੈਣ ਲਈ ਭੀੜ ਇਕੱਠੀ ਹੋ ਰਹੀ ਹੈ। ਲੋਕਾਂ ਨੂੰ ਟੈਂਕਰਾਂ ਰਾਹੀਂ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ। ਲੋਕ ਪਾਣੀ ਦੇ ਟੈਂਕਰਾਂ ਤੋਂ ਬਾਲਟੀਆਂ ਭਰ ਰਹੇ ਹਨ।