ਦਿੱਲੀ ਦੇ ਜਲ ਮੰਤਰੀ ਆਤਿਸ਼ੀ ਨੇ ਦਿੱਲੀ ਵਿੱਚ ਪਾਣੀ ਦੀ ਸਮੱਸਿਆ ਨੂੰ ਲੈ ਕੇ ਕੇਂਦਰੀ ਜਲ ਮੰਤਰੀ ਗਜੇਂਦਰ ਸ਼ੇਖਾਵਤ ਨੂੰ ਪੱਤਰ ਲਿਖਿਆ ਹੈ। ਆਤਿਸ਼ੀ ਨੇ ਕੇਂਦਰ ਸਰਕਾਰ ਨੂੰ ਦਿੱਲੀ ਨੂੰ ਵਾਧੂ ਪਾਣੀ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ। ਆਤਿਸ਼ੀ ਨੇ ਕਿਹਾ ਕਿ ਤੇਜ਼ ਗਰਮੀ ਕਾਰਨ ਦਿੱਲੀ 'ਚ ਪਾਣੀ ਦੀ ਕਮੀ ਹੈ। ਹਰਿਆਣਾ ਤੋਂ ਘੱਟ ਪਾਣੀ ਆ ਰਿਹਾ ਹੈ। ਹਰਿਆਣਾ ਜਾਂ ਉੱਤਰ ਪ੍ਰਦੇਸ਼ ਤੋਂ ਦਿੱਲੀ ਨੂੰ ਵਾਧੂ ਪਾਣੀ ਦੇਣ ਦੀ ਅਪੀਲ ਕੀਤੀ ਗਈ ਹੈ।