ਪਟਿਆਲਾ ਦੇ ਪਾਤੜਾਂ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਗੰਡਾਸੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਤਲ ਦਾ ਕਾਰਣ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ।ਪੁਲਿਸ ਨੇ ਖੇਤ ਵਿੱਚੋਂ ਲਾਸ਼ ਬਰਾਮਦ ਕੀਤਾ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਮ੍ਰਿਤਕ ਵਿਅਕਤੀ ਦੀ ਪਛਾਣ ਮੇਘ ਸਿੰਘ ਵਾਸੀ ਪਿੰਡ ਹਾਮਝੇੜੀ ਵਜੋਂ ਹੋਈ ਹੈ। ਹਮਲਾਵਰਾਂ ਦੀ ਗਿਣਤੀ 10 ਤੋਂ ਵੱਧ ਦੱਸੀ ਜਾ ਰਹੀ ਹੈ। ਕੁਝ ਹਮਲਾਵਰਾਂ ਦੀ ਪਛਾਣ ਕਰ ਲਈ ਗਈ ਹੈ ਜਦਕਿ ਬਾਕੀਆਂ ਦੀ ਪਛਾਣ ਕਰਨ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।ਕਤਲ ਕਰਨ ਪਿੱਛੋਂ ਕਾਤਲ ਫ਼ਰਾਰ ਹੋ ਗਏ।