ਲੋਕ ਸਭਾ ਚੋਣਾਂ 'ਚ ਉੱਤਰ ਪ੍ਰਦੇਸ਼ 'ਚ ਭਾਜਪਾ ਦੇ ਮਾੜੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਪ੍ਰਦੇਸ਼ ਪ੍ਰਧਾਨ ਭੂਪੇਂਦਰ ਚੌਧਰੀ ਨੇ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਭੂਪੇਂਦਰ ਚੌਧਰੀ ਨੇ ਜੇਪੀ ਨੱਡਾ ਨੂੰ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਨੇ ਖੁਦ ਉੱਤਰ ਪ੍ਰਦੇਸ਼ 'ਚ ਪਾਰਟੀ ਦੇ ਖਰਾਬ ਪ੍ਰਦਰਸ਼ਨ ਦੀ ਜ਼ਿੰਮੇਵਾਰੀ ਲੈਂਦਿਆਂ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਹਾਲਾਂਕਿ ਅਜੇ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।