ਅਸ਼ਵਿਨੀ ਵੈਸ਼ਨਵ ਨੇ ਰੇਲ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ, ''ਇਕ ਵਾਰ ਫਿਰ ਜਨਤਾ ਨੇ ਪ੍ਰਧਾਨ ਮੰਤਰੀ ਨੂੰ ਆਸ਼ੀਰਵਾਦ ਦਿੱਤਾ ਹੈ ਅਤੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਇਸ ਵਿੱਚ ਰੇਲਵੇ ਦੀ ਵੱਡੀ ਭੂਮਿਕਾ ਹੋਵੇਗੀ। ਪ੍ਰਧਾਨ ਮੰਤਰੀ ਨੇ 10 ਸਾਲਾਂ ਵਿੱਚ ਰੇਲਵੇ ਵਿੱਚ ਵੱਡੇ ਸੁਧਾਰ ਕੀਤੇ ਹਨ। ਰੇਲਵੇ ਸਾਡੇ ਦੇਸ਼ ਦੀ ਆਰਥਿਕਤਾ ਦੀ ਮਜ਼ਬੂਤ ਰੀੜ੍ਹ ਦੀ ਹੱਡੀ ਹੈ, ਇਸ ਲਈ ਰੇਲਵੇ ਨੂੰ ਕੇਂਦਰ ਵਿੱਚ ਰੱਖਿਆ ਗਿਆ ਹੈ, ਇੱਕ ਭਾਵਨਾਤਮਕ ਸਬੰਧ ਹੈ, ਮੈਨੂੰ ਇਸ ਵਿਜ਼ਨ ਨੂੰ ਅੱਗੇ ਲਿਜਾਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।