Saturday, October 05, 2024
 

ਚੰਡੀਗੜ੍ਹ / ਮੋਹਾਲੀ

ਚੰਡੀਗੜ੍ਹ 'ਚ ਬਰਸਾਤ ਦੀ ਸੰਭਾਵਨਾ

June 19, 2024 10:28 AM

ਵੈਸਟਰਨ ਡਿਸਟਰਬੈਂਸ ਐਕਟਿਵ
ਫਿਲਹਾਲ ਦਿਨ ਦਾ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਉੱਪਰ
ਚੰਡੀਗੜ੍ਹ, 19 ਜੂਨ 2024 : ਚੰਡੀਗੜ੍ਹ ਵਿਚ ਫਿਲਹਾਲ ਦਿਨ ਦਾ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਉੱਪਰ ਹੈ ਅਤੇ ਰਾਤ ਦਾ ਤਾਪਮਾਨ 30.6 ਡਿਗਰੀ ਸੈਲਸੀਅਸ ਤੋਂ ਉੱਪਰ ਹੈ। ਵੱਧ ਤੋਂ ਵੱਧ ਤਾਪਮਾਨ 6.5 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ 4.1 ਡਿਗਰੀ ਸੈਲਸੀਅਸ ਵੱਧ ਰਿਹਾ। ਦਰਅਸਲ ਚੰਡੀਗੜ੍ਹ ਵਿੱਚ ਅੱਜ ਗਰਮੀ ਤੋਂ ਹਲਕੀ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਵੈਸਟਰਨ ਡਿਸਟਰਬੈਂਸ ਕਾਰਨ ਤੂਫਾਨ ਆਉਣ ਦੀ ਸੰਭਾਵਨਾ ਜਤਾਈ ਹੈ। ਕੱਲ੍ਹ ਵੀ ਦਿਨ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਨਾਲ ਤਾਪਮਾਨ 'ਚ ਮਾਮੂਲੀ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਰਾਹਤ ਮਿਲੇਗੀ।


ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 32 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਜਦਕਿ ਭਲਕੇ 20 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 31 ਡਿਗਰੀ ਸੈਲਸੀਅਸ ਰਹਿ ਸਕਦਾ ਹੈ।

 

 

Have something to say? Post your comment

Subscribe