ਕੜਾਕੇ ਦੀ ਗਰਮੀ ਦੇ ਵਿਚਕਾਰ ਦਿੱਲੀ ਵਿੱਚ ਬਿਜਲੀ ਦੀ ਮੰਗ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਤਾਜ਼ਾ ਅੰਕੜਿਆਂ ਅਨੁਸਾਰ ਅੱਜ ਬਾਅਦ ਦੁਪਹਿਰ 3 ਵਜੇ ਦਿੱਲੀ ਵਿੱਚ ਬਿਜਲੀ ਦੀ ਮੰਗ 8632 ਮੈਗਾਵਾਟ ਦਰਜ ਕੀਤੀ ਗਈ। ਇਹ ਦਿੱਲੀ ਦੇ ਇਤਿਹਾਸ ਵਿੱਚ ਬਿਜਲੀ ਦੀ ਮੰਗ ਦਾ ਸਭ ਤੋਂ ਵੱਧ ਅੰਕੜਾ ਹੈ। ਇਸ ਤੋਂ ਪਹਿਲਾਂ 29 ਮਈ ਨੂੰ ਦਿੱਲੀ ਵਿੱਚ ਬਿਜਲੀ ਦੀ ਮੰਗ 8302 ਮੈਗਾਵਾਟ ਦਰਜ ਕੀਤੀ ਗਈ ਸੀ।