Tuesday, July 02, 2024
 
BREAKING NEWS
ਸ਼ਰਧਾਲੂਆਂ ਦਾ ਇੱਕ ਹੋਰ ਸਮੂਹ ਅਮਰਨਾਥ ਯਾਤਰਾ ਲਈ ਰਵਾਨਾਅਸਾਮ 'ਚ ਹੜ੍ਹ ਕਾਰਨ ਪੁਲ ਰੁੜੇ, ਹਜ਼ਾਰਾਂ ਲੋਕ ਰਾਹਤ ਕੈਂਪਾਂ ਵਿੱਚ3 ਦਿਨਾਂ ਵਿੱਚ ਪੂਰੇ ਪੰਜਾਬ ਨੂੰ ਕਵਰ ਕਰੇਗਾ ਮਾਨਸੂਨਹਰਿਆਣਾ 'ਚ ਮਾਲ ਗੱਡੀ 'ਚੋਂ ਡਿੱਗੇ ਕੰਟੇਨਰ: ਦਿੱਲੀ-ਅੰਮ੍ਰਿਤਸਰ ਰੇਲਵੇ ਲਾਈਨ 'ਤੇ ਲੱਗੀ ਬ੍ਰੇਕਚਾਰਜਸ਼ੀਟ 'ਚ ਖੁਲਾਸਾ : ਸਲਮਾਨ ਖਾਨ ਨੂੰ ਮਾਰਨ ਲਈ ਪਾਕਿਸਤਾਨ ਤੋਂ ਆਉਣੇ ਸਨ ਹਥਿਆਰਦਿੱਲੀ ਹਾਈ ਕੋਰਟ ਵਲੋਂ ਅੱਜ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਪਟੀਸ਼ਨ 'ਤੇ ਸੁਣਵਾਈ ਹੋਵੇਗੀਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਜੁਲਾਈ 2024) 💐ਪੰਜਾਬ ਵਿਚ ਮਾਨਸੂਨ ਅੱਗੇ ਵਧਿਆ, 9 ਜ਼ਿਲ੍ਹਿਆਂ 'ਚ ਆਰੇਂਜ ਅਲਰਟਪਿਛਲੇ ਡੇਢ ਸਾਲ ਤੋਂ ਦੁਬਈ ਜੇਲ੍ਹ 'ਚ ਫਸੇ ਪੰਜਾਬ ਦੇ 17 ਨੌਜਵਾਨਪੰਜਾਬ ਚ ਅੱਜ ਤੋਂ ਖੁੱਲ੍ਹਣਗੇ ਸਕੂਲ, ਮਿਡ ਡੇ ਮੀਲ ਦਾ ਮੀਨੂ ਵੀ ਬਦਲੇਗਾ

ਖੇਡਾਂ

T20 : ਕਪਤਾਨ ਰੋਹਿਤ ਸ਼ਰਮਾ ਨੇ ਰਚਿਆ ਇਤਿਹਾਸ

June 25, 2024 07:47 AM

92 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ
ਕੋਹਲੀ ਅਤੇ ਬਾਬਰ ਨੂੰ ਹਰਾ ਕੇ ਨੰਬਰ-1 ਦਾ ਸਥਾਨ ਹਾਸਲ ਕੀਤਾ
ਨਵੀਂ ਦਿੱਲੀ, 25 ਜੂਨ 2024 : ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਆਸਟ੍ਰੇਲੀਆ ਖਿਲਾਫ ਟੀ-20 ਵਿਸ਼ਵ ਕੱਪ 2024 ਸੁਪਰ-8 ਦੇ ਆਪਣੇ ਆਖਰੀ ਮੈਚ 'ਚ 92 ਦੌੜਾਂ ਦੀ ਧਮਾਕੇਦਾਰ ਪਾਰੀ ਖੇਡ ਕੇ ਇਤਿਹਾਸ ਰਚ ਦਿੱਤਾ। ਹਿਟਮੈਨ ਹੁਣ ਟੀ-20 ਕ੍ਰਿਕਟ ਦਾ ਨਵਾਂ 'ਬਾਦਸ਼ਾਹ' ਬਣ ਗਿਆ ਹੈ।

ਰੋਹਿਤ ਸ਼ਰਮਾ ਨੇ T20I ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਦੇ ਮਾਮਲੇ ਵਿੱਚ ਵਿਰਾਟ ਕੋਹਲੀ ਅਤੇ ਬਾਬਰ ਆਜ਼ਮ ਨੂੰ ਹਰਾ ਕੇ ਨੰਬਰ-1 ਦਾ ਸਥਾਨ ਹਾਸਲ ਕਰ ਲਿਆ ਹੈ। ਹਿਟਮੈਨ ਦੀ ਇਸ ਪਾਰੀ ਦੇ ਦਮ 'ਤੇ ਭਾਰਤ ਕੰਗਾਰੂਆਂ ਨੂੰ 24 ਦੌੜਾਂ ਨਾਲ ਹਰਾਉਣ 'ਚ ਸਫਲ ਰਿਹਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 20 ਓਵਰਾਂ ਵਿੱਚ 205 ਦੌੜਾਂ ਬਣਾਈਆਂ ਸਨ, ਜਿਸ ਦੇ ਜਵਾਬ ਵਿੱਚ ਆਸਟਰੇਲੀਆ ਦੀ ਟੀਮ ਸਿਰਫ਼ 181 ਦੌੜਾਂ ਹੀ ਬਣਾ ਸਕੀ। ਰੋਹਿਤ ਸ਼ਰਮਾ ਨੂੰ ਉਸ ਦੀ ਪਾਰੀ ਲਈ ਪਲੇਅਰ ਆਫ ਦ ਮੈਚ ਦਾ ਐਵਾਰਡ ਦਿੱਤਾ ਗਿਆ।

ਇਸ ਪਾਰੀ ਤੋਂ ਬਾਅਦ ਟੀ-20 ਕ੍ਰਿਕਟ 'ਚ ਰੋਹਿਤ ਸ਼ਰਮਾ ਦੇ ਨਾਂ ਸਭ ਤੋਂ ਜ਼ਿਆਦਾ 4165 ਦੌੜਾਂ ਹਨ। ਉਸ ਨੇ ਇਹ ਦੌੜਾਂ 32.03 ਦੀ ਔਸਤ ਅਤੇ 140.75 ਦੀ ਸਟ੍ਰਾਈਕ ਰੇਟ ਨਾਲ ਬਣਾਈਆਂ ਹਨ। ਇਸ ਫਾਰਮੈਟ 'ਚ ਹਿਟਮੈਨ ਦੇ ਨਾਂ ਸਭ ਤੋਂ ਜ਼ਿਆਦਾ 5 ਸੈਂਕੜੇ ਹਨ, ਜਦਕਿ ਇਸ ਦੌਰਾਨ ਉਨ੍ਹਾਂ ਨੇ 31 ਅਰਧ ਸੈਂਕੜੇ ਵਾਲੀਆਂ ਪਾਰੀਆਂ ਵੀ ਖੇਡੀਆਂ ਹਨ।

 

 

Have something to say? Post your comment

 
 
 
 
 
Subscribe